ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਅੱਜ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਤੇ ਸੂਬੇ ਵਿੱਚ ਸਰਕਾਰ ਖਿਲਾਫ਼ ਕੋਈ 'ਐਂਟੀ-ਇਨਕੰਬੈਂਸੀ' ਨਹੀਂ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਤਰਨਤਾਰਨ ਦੀਆਂ ਜ਼ਿਮਨੀ ਚੋਣਾਂ ਸਮੇਤ ਨਿਗਮ, ਨਗਰ ਕੌਂਸਲ ਅਤੇ ਸਰਪੰਚਾਂ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਇਹ ਜਿੱਤ ਡੰਡੇ ਜਾਂ ਪੁਲਿਸ ਦੇ ਜ਼ੋਰ 'ਤੇ ਨਹੀਂ, ਬਲਕਿ 2017 ਤੱਕ ਰਹੇ ਇਹਨਾਂ ਦੇ ਗੁੰਡਾ ਰਾਜ ਨੂੰ ਖ਼ਤਮ ਕਰਕੇ ਵਿਕਾਸ ਦੇ ਦਮ 'ਤੇ ਮਿਲੀ ਹੈ। ਮਾਨ ਸਰਕਾਰ ਨੇ ਨਹਿਰਾਂ ਪਾਣੀ ਦੀ ਪਹੁੰਚ 21% ਤੋਂ ਵਧਾ ਕੇ 80% ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ, ਸੜਕਾਂ 'ਤੇ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਅਤੇ ਜਨਤਾ ਨੂੰ 10 ਲੱਖ ਰੁਪਏ ਦੇ ਮੁਫ਼ਤ ਕੈਸ਼ਲੈੱਸ ਇਲਾਜ ਵਾਲਾ ਸਿਹਤ ਬੀਮਾ ਕਾਰਡ ਦਿੱਤਾ।
ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੂੰ ਸਭ ਤੋਂ ਵੱਡੀ ਤਕਲੀਫ਼ ਇਸ ਗੱਲ ਦੀ ਹੈ ਕਿ ਜਿਸ ਭਗਵੰਤ ਮਾਨ ਨੂੰ ਉਹ ਹਮੇਸ਼ਾ ਬਦਨਾਮ ਕਰਦੇ ਸਨ, ਉਸੇ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ 'ਸਤਿਕਾਰ ਐਕਟ' ਵਿੱਚ ਇਤਿਹਾਸਕ ਸੋਧ ਕਰਕੇ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB