ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਅਤੇ ਇੱਕ ਮਜ਼ਬੂਤ ਹੁਨਰਮੰਦ ਢਾਂਚਾ ਵੀ ਸ਼ਾਮਲ ਹੋਵੇਗਾ ਜੋ ਉਦਯੋਗ, ਅਕਾਦਮਿਕ ਸੰਸਥਾਵਾਂ, ਸਟਾਰਟਅੱਪਸ ਅਤੇ ਤਕਨੀਕੀ ਮਾਹਿਰਾਂ ਨੂੰ ਇੱਕ ਮੰਚ 'ਤੇ ਲੈ ਆਵੇਗਾ। ਤਿਆਰ ਕੀਤੇ ਸਿਖਲਾਈ ਪ੍ਰੋਗਰਾਮ ਡਿਜ਼ਾਈਨ, ਉਤਪਾਦ ਬਣਾਉਣ, ਗੁਣਵੱਤਾ ਦਾ ਭਰੋਸਾ, ਪ੍ਰਚੂਨ ਅਤੇ ਫੈਸ਼ਨ ਉਪਕਰਣਾਂ ਵਰਗੇ ਉੱਭਰ ਰਹੇ ਖੇਤਰਾਂ 'ਤੇ ਕੇਂਦ੍ਰਿਤ ਹੋਣਗੇ। ਇਹ ਬੁਨਿਆਦੀ ਢਾਂਚਾ ਨਿਰਮਾਤਾਵਾਂ ਨੂੰ ਉਤਪਾਦ ਬਣਾਉਣ ਦੇ ਸਮੇਂ ਨੂੰ ਘਟਾਉਣ, ਪ੍ਰਮੁੱਖ ਬ੍ਰਾਂਡਾਂ ਦੇ ਸਖ਼ਤ ਤਕਨੀਕੀ ਮਾਪਦੰਡਾਂ 'ਤੇ ਖਰਾ ਉਤਰਨ ਅਤੇ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਉਨ੍ਹਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਉੱਦਮੀਆਂ ਨੂੰ ਹੁਲਾਰਾ ਦੇਣ, ਸਟਾਰਟਅੱਪ ਇਨਕਿਊਬੇਸ਼ਨ, ਖੋਜ ਵਿੱਚ ਸਹਿਯੋਗ ਅਤੇ ਫੈਕਲਟੀ-ਮਾਹਰ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਉੱਚ-ਮੁੱਲ, ਨਵੀਨਤਾ ਅਧਾਰਤ ਨਿਰਮਾਣ ਵੱਲ ਲਿਜਾਇਆ ਜਾ ਸਕੇ ਅਤੇ ਟੈਸਟਿੰਗ ਬੁਨਿਆਦੀ ਢਾਂਚੇ, ਹੁਨਰਮੰਦ ਕਾਮਿਆਂ ਸਬੰਧੀ ਘਾਟ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ ਜਿਸ ਦੇ ਕਾਰਨ ਲੰਬੇ ਸਮੇਂ ਤੋਂ ਸੂਬੇ ਦੇ ਰਵਾਇਤੀ ਉਦਯੋਗ ਪਛੜ ਰਹੇ ਹਨ।
ਇਸ ਸਮਝੌਤੇ 'ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਅਮਿਤ ਢਾਕਾ ਦੀ ਮੌਜੂਦਗੀ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਫਡੀਡੀਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਵੇਕ ਸ਼ਰਮਾ ਵੱਲੋਂ ਹਸਤਾਖਰ ਕੀਤੇ ਗਏ।
ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਕੇਂਦਰੀ ਅਤੇ ਸੂਬਾਈ ਯੋਜਨਾਵਾਂ ਅਧੀਨ ਤਕਨਾਲੋਜੀ ਨੂੰ ਅਪਣਾਉਣ ਅਤੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਅਜਿਹੇ ਉਤਪਾਦਨ ਵੱਲ ਵਧਣ ਲਈ ਮਦਦ ਕਰ ਰਹੀ ਹੈ ਜੋ ਖਪਤਕਾਰਾਂ ਦੀਆਂ ਬਦਲਦੀਆਂ ਮੰਗਾਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ, ਉੱਦਮੀਆਂ ਅਤੇ ਐਮਐਸਐਮਈਜ਼ ਲਈ ਖੇਡਾਂ ਦੇ ਸਮਾਨ ਅਤੇ ਫੁੱਟਵੇਅਰ ਸੈਕਟਰ ਵਿੱਚ ਨਵੇਂ ਰਾਹ ਵੀ ਖੋਲ੍ਹਣਗੇ।
-punjab-inks-mou-with-fddi-to-give-sports-footwear-sector-global-edge-
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB