ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ ਸੀ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਰਮਾਏ ਨੂੰ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।"
ਭਲਾਈ ਸਕੀਮਾਂ 'ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ। ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲੇਗੀ। ਆਮ ਲੋਕਾਂ, ਖਾਸ ਕਰਕੇ ਗਰੀਬਾਂ ਲਈ ਇਹ ਇੱਕ ਵੱਡੀ ਰਕਮ ਹੈ। ਇਹ ਸਹਾਇਤਾ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਹੈ ਅਤੇ ਔਰਤਾਂ ਦੇ ਚਿਹਰਿਆਂ 'ਤੇ ਮੁਸਕਾਨ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ।"
ਮੁੱਖ ਮੰਤਰੀ ਨੇ ਕਿਹਾ, "ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ ਜੋ ਅਜਿਹਾ ਵਿਆਪਕ ਸਿਹਤ ਯੋਜਨਾ ਦੇ ਰਿਹਾ ਹੈ। ਇਸ ਨੇ ਲੋਕਾਂ 'ਤੇ ਆਰਥਿਕ ਬੋਝ ਘਟਾਇਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਹਨ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਾਰਿਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।"
ਭਗਵੰਤ ਸਿੰਘ ਮਾਨ ਨੇ ਕਿਹਾ, "ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਈਰਖਾ ਕਰ ਰਹੀਆਂ ਹਨ ਕਿਉਂਕਿ ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਸਕਦੀਆਂ ਕਿ ਇੱਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਇੰਨੇ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਪੰਜਾਬ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਤੋਂ ਉਨ੍ਹਾਂ ਦੀਆਂ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਨੀਤੀਆਂ ਕਾਰਨ ਵਿਸ਼ਵਾਸ ਉੱਠ ਗਿਆ ਹੈ। ਪਿਛਲੇ ਸ਼ਾਸਕਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਸੀ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।"
ਮੁੱਖ ਮੰਤਰੀ ਨੇ ਦਾਅਵਾ ਕੀਤਾ, "ਆਪ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਸ਼ਾਂ ਨਾਲ ਸਬੰਧਤ ਵੱਡੇ ਸਮਾਗਮਾਂ ਕਰਵਾਉਣ ਦਾ ਜੀਵਨ ਵਿੱਚ ਇੱਕ ਵਾਰ ਇਹ ਮੌਕਾ ਮਿਲਿਆ ਹੈ। ਇਨ੍ਹਾਂ ਸਮਾਗਮਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇੱਕ ਧਰਮ-ਨਿਰਪੱਖ ਸਰਕਾਰ ਹੋਣ ਦੇ ਨਾਤੇ, ਅਸੀਂ ਅਜਿਹੇ ਮੌਕਿਆਂ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਹਨ। ਅਸੀਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਈ ਸਮਾਗਮ ਕਰਵਾਏ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ।"
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਪੋਸਟ*ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਵਿਖੇ ਹੋਈ 'ਲੋਕ ਮਿਲਣੀ' ਵਿੱਚ ਪਹੁੰਚੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਤੁਹਾਡਾ ਇਹ ਭਰਵਾਂ ਸਮਰਥਨ ਸਾਡੀਆਂ ਨੀਤੀਆਂ ਅਤੇ ਨੀਅਤ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪੰਜਾਬ ਹੁਣ ਸਹੀ ਮਾਅਨਿਆਂ ਵਿੱਚ ਵਿਕਾਸ ਦਾ ਗਵਾਹ ਬਣ ਰਿਹਾ ਹੈ। ਉਮਰ ਕੈਦ ਦੀ ਸਜ਼ਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਤੋਂ ਬਾਅਦ, ਸਾਡੀ ਸਰਕਾਰ ਹੁਣ 1 ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਲਗਭਗ 90 ਫੀਸਦੀ ਘਰਾਂ ਲਈ ਜ਼ੀਰੋ ਬਿਜਲੀ ਬਿੱਲ, ਮੁਫ਼ਤ ਸਿਹਤ ਸਹੂਲਤਾਂ, ਪ੍ਰਾਈਵੇਟ ਸਕੂਲਾਂ ਦੀ ਲੁੱਟ ਨੂੰ ਨੱਥ ਪਾਉਣਾ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦੇਣਾ ਸਾਡੀ ਸਰਕਾਰ ਦੀ ਸਾਫ਼ ਅਤੇ ਇਮਾਨਦਾਰ ਨੀਅਤ ਦਾ ਪ੍ਰਮਾਣ ਹੈ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB