ਇਹ ਕਾਰਵਾਈ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਲਾਈਨ ’ਤੇ ਆਈ.ਈ.ਡੀ. ਧਮਾਕੇ ਅਤੇ 27 ਅਪ੍ਰੈਲ, 2026 ਨੂੰ ਪਟਿਆਲਾ ਦੇ ਸ਼ੰਭੂ ਵਿਖੇ ਇਸੇ ਰੇਲਵੇ ਲਾਈਨ ’ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ, ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਲਈ ਜ਼ਿੰਮੇਵਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਲਾਂਚਰ, 2.296 ਕਿਲੋਗ੍ਰਾਮ ਵਜ਼ਨ ਦਾ ਇੱਕ ਮਟੈਲਿਕ ਆਈਈਡੀ ਸਮੇਤ ਡੈਟੋਨੇਟਰ ਅਤੇ ਬੈਟਰੀ, 1.456 ਕਿਲੋਗ੍ਰਾਮ ਵਜ਼ਨ ਦੇ ਆਰਡੀਐਕਸ ਦੇ ਦੋ ਪੈਕੇਟ, ਦੋ ਹੈਂਡ ਗ੍ਰਨੇਡ, ਛੇ ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵਿੱਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿੱਚ ਕੇ.ਜੈਡ.ਐਫ਼ ਦੇ ਕਾਰਕੁੰਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿੱਚ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਸਨ।
ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅਧੀਨ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।
-two-kzf-operatives-involved-in-targeting-railway-infrastructure-in-punjab-deported-from-malaysia-
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB