ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸਿਰਫ਼ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਸੁਧਾਰ ਕੀਤਾ ਗਿਆ ਹੈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ ਲੋਕਾਂ ਦੇ 70 ਲੱਖ ਰੁਪਏ ਬਚ ਰਹੇ ਹਨ, ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਗਿਆ ਹੈ, ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ। ਅੱਜ ਇਹ ਵਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ, ਜਿਸ ਨਾਲ ਸਿੰਚਾਈ ਦਾ ਦਾਇਰਾ ਵਧਿਆ ਹੈ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਪਿੰਡਾਂ ਨੂੰ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।”
ਉਨ੍ਹਾਂ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬਾ ਸਰਕਾਰ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਸਟੇਡੀਅਮ ਲੋਕ-ਅਰਪਣ ਕਰੇਗੀ। ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰਾਂ ਵਿੱਚੋਂ ਇੱਕ ਹੈ। ਖੇਡਾਂ ਰਾਹੀਂ ਸਾਡੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ।”
ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਵਾਸਤੇ ਇੱਕ ਦੂਜੇ ਨਾਲ ਹੱਥ ਮਿਲਾ ਕੇ ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ। ਇੱਕ ਬੇਹੱਦ ਘਟੀਆ ਰਾਜਨੀਤਿਕ ਸਾਜ਼ਿਸ਼ ਤਹਿਤ ਮੇਰੀਆਂ ਫਰਜ਼ੀ ਵੀਡੀਓਜ਼ ਵਾਇਰਲ ਕੀਤੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਜਦੋਂ ਮੇਰੇ ਵਿਰੋਧੀ ਕਿਸੇ ਹੋਰ ਫਰੰਟ 'ਤੇ ਮੈਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਰਹੇ ਤਾਂ ਉਹ ਮੈਨੂੰ ਹੁਣ ਧਾਰਮਿਕ ਮੁੱਦਿਆਂ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਜਿਸ ਵਿੱਚ ਨਾ ਤਾਂ ਉਸ ਵਿਅਕਤੀ ਦੀ ਸਰੀਰਕ ਦਿੱਖ, ਕੱਦ, ਤੁਰਨ ਦਾ ਤਰੀਕਾ ਅਤੇ ਨਾ ਹੀ ਸਰੀਰਕ ਹਾਵ-ਭਾਵ ਮੇਰੇ ਨਾਲ ਮੇਲ ਖਾਂਦੇ ਹਨ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB