bhagwant-singh-mann-government-fulfilled-its-last-guarantee-with-the-arrival-of-satikaar-rashi-in-women-s-accounts-principal-parminder-kaur

ਔਰਤਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਪਹੁੰਚਣ ਨਾਲ ਭਗਵੰਤ ਸਿੰਘ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਾਰੰਟੀ – ਪ੍ਰਿੰਸੀਪਲ ਪਰਮਿੰਦਰ ਕੌਰ

Jul1,2026 | Anupam | Malerkotla

‘ਸਤਿਕਾਰ ਰਾਸ਼ੀ’ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ, ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਤਰੱਕੀ ਦੇ ਰਾਹ 'ਤੇਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਧਰਮਪਤਨੀ ਪ੍ਰਿੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਰਚੂਅਲ ਸੰਬੋਧਨ ਉਤਸ਼ਾਹ ਨਾਲ ਸੁਣਿਆ ਗਿਆ।ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਾਰੀ ਕਰਕੇ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਵਾਲਾ ਇਤਿਹਾਸਕ ਕਦਮ ਹੈ।ਉਨ੍ਹਾਂ ਕਿਹਾ ਕਿ ਜਿਹੜੀਆਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹਾਲੇ ਬਾਕੀ ਹੈ, ਉਹ ਜਲਦੀ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਵੀ ਬਣਦੀ ‘ਸਤਿਕਾਰ ਰਾਸ਼ੀ’ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਕਿਸਾਨ ਪੱਖੀ ਫ਼ੈਸਲੇ ਅਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ।ਪ੍ਰਿੰਸੀਪਲ ਪਰਮਿੰਦਰ ਕੌਰ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਮੂਹ ਕੈਬਿਨੇਟ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਲਗਾਤਾਰ ਕੰਮ ਕਰ ਰਹੀ ਹੈ।

bhagwant-singh-mann-government-fulfilled-its-last-guarantee-with-the-arrival-of-satikaar-rashi-in-women-s-accounts-principal-parminder-kaur



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB