*•ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ ਰਾਹੀਂ ਵਿਆਪਕ ਐਂਟੀ-ਡਰੱਗ ਸਟਰੈਟਿਜੀ ਸ" />
*•ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ ਰਾਹੀਂ ਵਿਆਪਕ ਐਂਟੀ-ਡਰੱਗ ਸਟਰੈਟਿਜੀ ਸ਼ੁਰੂ ਕੀਤੀ*
*•ਬੱਚਿਆਂ ਦੀ ਸਰਗਰਮ ਭਾਗੀਦਾਰੀ ਨਾਲ ਭਰੋਸਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ: ਬਲਵਿੰਦਰ ਕੌਰ, ਅਧਿਆਪਕਾ (ਸਰਕਾਰੀ ਸਕੂਲ, ਅੰਮ੍ਰਿਤਸਰ)*
*•ਅਧਿਆਪਕ ਕਲਾਸਰੂਮਾਂ ਵਿੱਚ ਨੌਜਵਾਨ ਮਨਾਂ ਦੀ ਸੁਰੱਖਿਆ ਕਰਕੇ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਲੜਾਈ ਦੀ ਅਗਵਾਈ ਕਰ ਰਹੇ ਹਨ: ਡਾ. ਬਲਬੀਰ ਸਿੰਘ, ਸਿਹਤ ਮੰਤਰੀ*
*•ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵਿਗਿਆਨਕ ਢੰਗ ਨਾਲ ਸਿਖਲਾਈ ਦੇ ਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਸਮਰੱਥ ਬਣਾਇਆ: ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ*
ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ ਗਏ ਹਨ।
ਨਸ਼ਿਆਂ ਖ਼ਿਲਾਫ਼ ਹੁਣ ਇਹ ਲੜਾਈ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ , ਜਾਗਰੂਕ ਪ੍ਰਿੰਸੀਪਲਾਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਹਰ ਬੱਚੇ ਲਈ ਇੱਕ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਅਤੇ ਗੁਪਤ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਹਰ ਰੋਜ਼ ਕਿਸ਼ੋਰ ਉਮਰ ਦੇ ਬੱਚਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਮਾਹਿਰਾਂ ਦੇ ਸਹਿਯੋਗ ਨਾਲ ਨੌਂ ਜ਼ਿਲ੍ਹਿਆਂ, ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ, ਦੇ 1,400 ਤੋਂ ਵੱਧ ਸਕੂਲ ਮੁਖੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਨਸ਼ਿਆਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰ ਸਕਣ, ਹਮਦਰਦੀ ਨਾਲ ਪ੍ਰਤੀਕਿਰਿਆ ਦੇ ਸਕਣ ਅਤੇ ਮਾਨਸਿਕ ਸਿਹਤ ਨੂੰ ਜਨ ਸਿਹਤ ਦੇ ਨਜ਼ਰੀਏ ਨਾਲ ਸਮਝ ਕੇ ਸੰਭਾਲ ਸਕਣ।
ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ 3,000 ਤੋਂ ਵੱਧ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪਾਂ ਕਰਵਾਈਆਂ ਗਈਆਂ। ਇਸ ਸਿਖਲਾਈ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਿਖਲਾਈ ਤੋਂ ਬਾਅਦ 75 ਫ਼ੀਸਦੀ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲਾਂ ਵਿੱਚ ਸਿਹਤਮੰਦ ਮਾਹੌਲ ਬਣਾਉਣ ਦੀ ਪ੍ਰੇਰਣਾ ਮਿਲੀ, ਜਦਕਿ 85 ਫ਼ੀਸਦੀ ਨੇ ਮੰਨਿਆ ਕਿ ਕਿਸ਼ੋਰਾਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਬੰਧ ਤਣਾਅ, ਹਾਣੀਆਂ ਦੇ ਦਬਾਅ ਅਤੇ ਭਾਵਨਾਤਮਕ ਚੁਣੌਤੀਆਂ ਨਾਲ ਹੈ। ਹੁਣ ਇਸ ਪ੍ਰੋਗਰਾਮ ਦਾ ਵਿਸਥਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾ ਰਿਹਾ ਹੈ।
ਸਕੂਲ ਸਟਾਫ਼ ਦੀ ਜਾਗਰੂਕਤਾ ਦੇ ਨਾਲ-ਨਾਲ ਸਰਕਾਰ ਕਿਸ਼ੋਰਾਂ ਵਿੱਚ ਤਣਾਅ ਅਤੇ ਭਾਵਨਾਤਮਕ ਸਮੱਸਿਆਵਾਂ ਵਰਗੇ ਮੁੱਖ ਕਾਰਨਾਂ ’ਤੇ ਵੀ ਧਿਆਨ ਦੇ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਜਮਾਤ 6 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਗਿਆ ਮਾਈਂਡਫੁਲਨੈੱਸ ਪ੍ਰੋਗਰਾਮ ਹਰ ਸਵੇਰ 30 ਮਿੰਟ ਦਾ ਸੈਸ਼ਨ ਕਰਵਾਉਂਦਾ ਹੈ, ਜਿਸ ਵਿੱਚ ਸਾਹ ਲੈਣ ਦੀਆਂ ਕਸਰਤਾਂ, ਧਿਆਨ, ਸਕਾਰਾਤਮਕ ਸੋਚ ਅਤੇ ਸ਼ੁਕਰਗੁਜ਼ਾਰੀ ਦੀਆਂ ਗਤੀਵਿਧੀਆਂ ਸ਼ਾਮਲ ਹਨ, ਤਾਂ ਜੋ ਵਿਦਿਆਰਥੀਆਂ ਦੀ ਇਕਾਗਰਤਾ, ਭਾਵਨਾਤਮਕ ਮਜ਼ਬੂਤੀ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਆ ਸਕੇ।
ਮੋਹਾਲੀ ਦੇ ਲਗਭਗ 210 ਸਰਕਾਰੀ ਸਕੂਲਾਂ ਵਿੱਚ ਪਾਇਲਟ ਤੌਰ ’ਤੇ ਚਲਾਏ ਗਏ ਇਸ ਪ੍ਰੋਗਰਾਮ ਵਿੱਚ 83 ਫ਼ੀਸਦੀ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਹੁਣ ਔਖੀਆਂ ਸਥਿਤੀਆਂ ਨਾਲ ਪਹਿਲਾਂ ਨਾਲੋਂ ਬਿਹਤਰ ਢੰਗ ਨਾਲ ਨਜਿੱਠ ਰਹੇ ਹਨ ਅਤੇ ਘੱਟ ਤਣਾਅ ਮਹਿਸੂਸ ਕਰਦੇ ਹਨ।
ਇਸ ਪਹਿਲ ਦੀ ਮਹੱਤਤਾ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਨਸ਼ਿਆਂ ਤੋਂ ਬਚਾਇਆ ਗਿਆ ਹਰ ਬੱਚਾ ਇੱਕ ਸੁਰੱਖਿਅਤ ਪਰਿਵਾਰ ਅਤੇ ਮਜ਼ਬੂਤ ਭਵਿੱਖ ਦੀ ਨੀਂਹ ਹੈ। ਸਕੂਲਾਂ ਨੂੰ ਅਜਿਹੀ ਥਾਂ ਬਣਾਕੇ ਜਿੱਥੇ ਬੱਚੇ ਆਤਮ-ਵਿਸ਼ਵਾਸ, ਲਚਕਤਾ ਅਤੇ ਜੀਵਨ ਕੌਸ਼ਲ ਵਿਕਸਿਤ ਕਰਨ, ਸਰਕਾਰ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖ ਰਹੀ ਹੈ। ਸਾਡਾ ਮਕਸਦ ਸਿਰਫ਼ ਨਸ਼ਿਆਂ ਦੇ ਖ਼ਤਰਿਆਂ ਤੋਂ
alert-against-chitta-punjab-schools-become-the-frontline-in-the-war-against-drugs-campaign-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)