-safe-punjab-anonymous-whatsapp-helpline-leads-to-over-21-900-arrests-in-bhagwant-mann-govt-s-yudh-nashean-virudh-

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

Jul4,2026 | Narinder Kumar | Chandigarh

*ਨਸ਼ਾ ਮੁਕਤ ਮਾਹੌਲ ਵਿੱਚ ਰਹਿਣਾ ਚਾਹੁੰਦੇ ਹਨ ਲੋਕ ਅਤੇ ਪੁਲਿਸ ਦਾ ਸਾਥ ਦੇਣ ਲਈ ਹਨ ਤਿਆਰ : ਡੀ.ਜੀ.ਪੀ. ਗੌਰਵ ਯਾਦਵ*

*ਨਸ਼ਿਆਂ ਵਿਰੁੱਧ ਸਥਾਈ ਸਫ਼ਲਤਾ ਲਈ ਲੋਕਾਂ ਦਾ ਨਿਰੰਤਰ ਸਹਿਯੋਗ ਜ਼ਰੂਰੀ: ਡਾ. ਬਲਬੀਰ ਸਿੰਘ*


ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ।
ਲੋਕਾਂ ਦੀ ਵਧਦੀ ਭਾਗੀਦਾਰੀ ਨਾਲ ਨਾ ਸਿਰਫ਼ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ, ਸਗੋਂ ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਸਰਕਾਰ ‘ਤੇ ਭਰੋਸਾ ਵਧਿਆ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਇਤਲਾਹ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਲਈ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਮਜ਼ਬੂਤ ਅਧਾਰ ਬਣ ਕੇ ਉੱਭਰੀ ਹੈ, ਜਿਸ ਤਹਿਤ ਲੋਕਾਂ ਦੀ ਭਾਗੀਦਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਨਾਲ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਰਿਹਾ ਹੈ।
ਆਧਿਕਾਰਿਕ ਅੰਕੜਿਆਂ ਅਨੁਸਾਰ, ਹੁਣ ਤੱਕ ਪੰਜਾਬ ਭਰ ਵਿੱਚੋਂ 43,520 ਗੁਪਤ ਸੂਚਨਾਵਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੂਹਾਂ ਅਤੇ ਅਗਲੇਰੀ ਜਾਂਚ ਦੇ ਆਧਾਰ ‘ਤੇ 17,120 ਕੇਸ ਦਰਜ ਕੀਤੇ ਗਏ ਅਤੇ 21,962 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਪਹਿਲ ਦਾ ਉਦੇਸ਼ ਨਾਗਰਿਕਾਂ ਨੂੰ ਅਭਿਆਨ ਦਾ ਹਿੱਸਾ ਬਣਾਉਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਨਸ਼ੇ ਖ਼ਿਲਾਫ਼ ਜਾਣਕਾਰੀ ਸਾਂਝੀ ਕਰ ਸਕਣ। ਸ਼ਿਕਾਇਤਕਰਤਾਵਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪ੍ਰਾਪਤ ਇਤਲਹਾ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕਾਰਨ ‘ਸੇਫ ਪੰਜਾਬ ’ ਵਟਸਐਪ ਹੈਲਪਲਾਈਨ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕ ਸ਼ੱਕੀ ਗਤੀਵਿਧੀਆਂ ਅਤੇ ਨਸ਼ਾ ਵਿਕਰੀ ਬਾਰੇ ਰਿਪੋਰਟ ਕਰਨ ਲਈ ਅੱਗੇ ਆ ਰਹੇ ਹਨ।
ਵਟਸਐਪ ਹੈਲਪਲਾਈਨ ਤੋਂ ਇਲਾਵਾ ਪੰਜਾਬ ਵਿੱਚ ਚੱਲ ਰਹੀਆਂ ਈ-ਰਿਕਸ਼ਾਵਾਂ ਰਾਹੀਂ ਵੀ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਈ-ਰਿਕਸ਼ਾਵਾਂ ਰਾਹੀਂ ਹੁਣ ਤੱਕ ਲਗਭਗ 3440 ਪਿੰਡਾਂ ਤੱਕ ਪਹੁੰਚ ਬਣਾਈ ਜਾ ਚੁੱਕੀ ਹੈ, ਜੋ ਰਾਜ ਦੇ ਕਰੀਬ ਇੱਕ-ਤਿਹਾਈ ਪਿੰਡਾਂ ਦੇ ਬਰਾਬਰ ਹੈ। ਇਹ ਦੋਵੇਂ ਤਰੀਕੇ ਨਸ਼ਾ ਤਸਕਰਾਂ ਅਤੇ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਣ ਵਿੱਚ ਅਹਿਮ ਜਾਣਕਾਰੀ ਸਰੋਤ ਬਣ ਕੇ ਉੱਭਰੇ ਹਨ।
ਇਸ ਪਹਿਲ ਤਹਿਤ ਪ੍ਰਾਪਤ ਹੋਈ ਹਰ ਸ਼ਿਕਾਇਤ ਦੀ ਪਹਿਲਾਂ ਪੂਰੀ ਤਫ਼ਤੀਸ਼ ਕੀਤੀ ਜਾਂਦੀ ਹੈ। ਜਾਣਕਾਰੀ ਸਹੀ ਪਾਈ ਜਾਣ ‘ਤੇ ਉਸ ਨੂੰ ਤੁਰੰਤ ਸਬੰਧਿਤ ਜ਼ਿਲ੍ਹਾ ਪੁਲਿਸ ਇਕਾਈ ਨੂੰ ਕਾਰਵਾਈ ਲਈ ਭੇਜਿਆ ਜਾਂਦਾ ਹੈ ਤਾਂ ਜੋ ਲੋਕਾਂ ਵੱਲੋਂ ਦਿੱਤੀ ਗਈ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਸੇਫ ਪੰਜਾਬ’ ਪਹਿਲ ‘ਤੇ ਲੋਕਾਂ ਦੀ ਪ੍ਰਤੀਕਿਰਿਆ ਦਰਸਾਉਂਦੀ ਹੈ ਕਿ ਉਹ ਨਸ਼ਾ ਮੁਕਤ ਮਾਹੌਲ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਜੇ ਉਨ੍ਹਾਂ ਦੀ ਪਛਾਣ ਗੁਪਤ ਰੱਖੇ ਜਾਣ ਦਾ ਭਰੋਸਾ ਮਿਲਦਾ ਹੈ ਤਾਂ ਉਹ ਕਾਨੂੰਨੀ ਕਾਰਵਾਈ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਲੋਕਾਂ ਨੇ ਇਸ ਪਹਿਲ ਵਿੱਚ ਵੱਡੀ ਗਿਣਤੀ ਵਿੱਚ ਸਰਗਰਮੀ ਦਿਖਾਈ ਹੈ ਅਤੇ ਪੁਲਿਸ ਨੇ ਵੀ ਪੂਰੀ ਮੁਸਤੈਦੀ ਤੇ ਸੁਹਿਰਦਤਾ ਨਾਲ ਕਾਰਵਾਈ ਕੀਤੀ ਹੈ।”
ਸ਼ਿਕਾਇਤਾਂ ਦੀ ਵਧਦੀ ਗਿਣਤੀ ਨੂੰ ਪੁਲਿਸ ‘ਤੇ ਜਨਤਾ ਦੇ ਵਧਦੇ ਭਰੋਸੇ ਦਾ ਸੰਕੇਤ ਮੰਨਿਆ ਜਾ ਰਿਹਾ ਹੈ। ਹੁਣ ਲੋਕ ਮੂਕ ਦਰਸ਼ਕ ਬਣੇ ਰਹਿਣ ਦੀ ਬਜਾਏ ਨਸ਼ਾ ਤਸਕਰੀ ਨਾਲ ਜੁੜੀਆਂ ਘਟਨਾਵਾਂ ਦੀ ਜਾਣਕਾਰੀ ਪੁਲਿਸ ਨੂੰ ਦੇ ਰਹੇ ਹਨ, ਜਿਸ ਨਾਲ ਸਮੇਂ ਸਿਰ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਪਹਿਲ ਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਵਿੱਚ ਕਾਰਵਾਈ, ਜਨ-ਭਾਗੀਦਾਰੀ, ਜਾਗਰੂਕਤਾ ਅਤੇ ਮੁੜ-ਵਸੇਬਾ ਸ਼ਾਮਲ ਹਨ। ਨਸ਼ੇ ਖਿਲ਼ਾਫ ਸਖ਼ਤ ਪੁਲਿਸ ਕਾਰਵਾਈ ਬਹੁਤ ਅਹਿਮ ਹੈ, ਪਰ ਇਸ ਲੜਾਈ ਵਿੱਚ ਸਥਾਈ ਸਫ਼ਲਤਾ ਲਈ ਜਨਤਾ ਦਾ ਨਿਰੰਤਰ ਸਹਿਯੋਗ ਬਹੁਤ ਜ਼ਰੂਰੀ ਹੈ।’’”
ਇਸ ਪਲੇਟਫਾਰਮ ‘ਤੇ ਪ੍ਰਾਪਤ ਸਾਰੀਆਂ ਸ਼ਿਕਾਇਤਾਂ ਪੂਰੀ ਤਰ੍ਹਾਂ ਗੁਪਤ ਹੁੰਦੀਆਂ ਹਨ ਅਤੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਵੀ ਗੁਪਤ ਰੱਖੀ ਜਾਂਦੀ ਹੈ। ਨਾਗਰਿਕਾਂ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਦੇ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਗੁਪਤ ਸੂਚਨਾਵਾਂ ਦੇ ਆਧਾਰ ‘ਤੇ 17,000 ਤੋਂ ਵੱਧ ਕੇਸਾਂ ਵਿੱਚ ਕਾਰਵਾਈ ਹੋਈ ਹੈ, ਜੋ ਦਰਸਾਉਂਦਾ ਹੈ ਕਿ ਲਗਭਗ 40 ਫ਼ੀਸਦੀ ਸ਼ਿਕਾਇਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ ਰਾਜ ਦੇ ਨਸ਼ਾ ਵਿਰੋਧੀ ਅਭਿਆਨ ਵਿੱਚ ਇੱਕ ਪ੍ਰਭਾਵੀ ਸਾਧਨ ਵਜੋਂ ਉੱਭਰ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਜਤਾਇਆ ਹੈ ਕਿ ਲੋਕਾਂ ਦੀ ਨਿਰੰਤਰ ਭਾਗੀਦਾਰੀ ਅਤੇ ਪੁਲਿਸ ਦੀ ਫੌਰੀ ਕਾਰਵਾਈ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਮਾਹੌਲ ਤਿਆਰ ਕੀਤਾ ਜਾ ਸਕੇਗਾ।
pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB