*ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂ" />

forest-minister-lal-chand-kataruchak-reaffirms-no-retrenchment-for-forest-workers

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

Jul6,2026 | Narinder Kumar | Chandigarh


*ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ*

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ।
ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

forest-minister-lal-chand-kataruchak-reaffirms-no-retrenchment-for-forest-workers


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB