ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’
ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB