ਇਸ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਸੁਰਿੰਦਰ ਕੌਰ, ਜਸਪਾਲ ਸਿੰਘ, ਸੁਰਿੰਦਰ ਸਿੰਘ, ਜਸਬੀਰ ਕੌਰ, ਗੁਰਪ੍ਰੀਤ ਸਿੰਘ, ਹਾਲਮ ਸਿੰਘ, ਰਵੀਕਾਂਤ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਵਿਭਾਗ ਵਿੱਚ ਸੇਵਾ ਨਿਭਾ ਰਹੇ ਹਨ ਪਰ ਪਿਛਲੀ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਭਲਾਈ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ, ਜਦਕਿ ਪਿਛਲੀਆਂ ਸਰਕਾਰਾਂ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੀਆਂ ਰਹੀਆਂ ਹਨ। ਇਸ ਫੈਸਲੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਹ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੁੱਖ ਮੰਤਰੀ ਦੇ ਹਮੇਸ਼ਾ ਰਿਣੀ ਰਹਿਣਗੇ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਣ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।
ਭਗਵੰਤ ਮਾਨ ਸਰਕਾਰ ਨੇ ਦਿਹਾੜੀਦਾਰ ਕਾਮਿਆਂ ਦੀ ਸਾਲਾਂ ਦੀ ਉਡੀਕ ਨੂੰ ਕੀਤਾ ਖਤਮ, ਵਣ ਵਿਭਾਗ ਦੇ 516 ਕਰਮਚਾਰੀਆਂ ਨੂੰ ਕੀਤਾ ਰੈਗੂਲਰ
• ਭਗਵੰਤ ਮਾਨ ਸਰਕਾਰ ਨੇ ਹੁਣ ਤੱਕ ਨਿਰੋਲ ਮੈਰਿਟ ਦੇ ਆਧਾਰ 'ਤੇ 68,228 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਵਿੱਚ ਹਰ ਭਰਤੀ ਪਾਰਦਰਸ਼ੀ ਢੰਗ ਨਾਲ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਕੀਤੀ ਗਈ ਹੈ। ਇਸ ਅੰਕੜੇ ਵਿੱਚ ਅੱਜ ਰੈਗੂਲਰ ਕੀਤੇ ਗਏ ਵਣ ਵਿਭਾਗ ਦੇ 516 ਮੁਲਾਜ਼ਮ ਸ਼ਾਮਲ ਨਹੀਂ ਹਨ।
• ਇਕੱਲੇ ਵਣ ਵਿਭਾਗ ਵਿੱਚ ਹੀ ਪਿਛਲੇ ਚਾਰ ਸਾਲਾਂ ਦੌਰਾਨ 1,458 ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕੀਤਾ ਗਿਆ ਹੈ, ਜਦੋਂ ਕਿ ਪਿਛਲੇ ਪੰਜ ਸਾਲਾਂ ਵਿੱਚ ਰੈਗੂਲਰ ਨਿਯੁਕਤੀਆਂ ਰਾਹੀਂ 342 ਕਰਮਚਾਰੀ ਭਰਤੀ ਕੀਤੇ ਗਏ ਹਨ।
• ਸਰਕਾਰ ਨੇ ਵਿਭਾਗ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਵਣ ਵਿਭਾਗ ਦੇ 237 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲੰਬਿਤ ਤਰੱਕੀਆਂ ਨੂੰ ਵੀ ਬਹਾਲ ਕੀਤਾ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB