77ਵੇਂ ਸੁਤੰਤਰਤਾ ਦਿਵਸ ਮੌਕੇ 13 ਤੋਂ 17 ਅਗਸਤ ਤੱਕ ਫਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਨੂੰ 'ਤਿਰੰਗਾ' ਲਾਈਟਾਂ ਨਾਲ ਸਜਾਇਆ ਗਿਆ ਹੈ।ਫ਼ਿਰੋਜ਼ਪੁਰ ਡਿਵੀਜ਼ਨ ਅੰਮ੍ਰਿਤਸਰ, ਲੁਧਿਆਣਾ, ਜੰਮੂ ਤਵੀ, ਜਲੰਧਰ ਸ਼ਹਿਰ, ਊਧਮਪੁਰ, ਪਠਾਨਕੋਟ, ਪਠਾਨਕੋਟ ਕੈਂਟ, ਫ਼ਿਰੋਜ਼ਪੁਰ ਕੈਂਟ, ਸ੍ਰੀਨਗਰ, ਬਨਿਹਾਲ, ਬਡਗਾਮ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਆਦਿ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਨੂੰ ਤਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। 'ਤਿਰੰਗਾ' 'ਚ ਰੰਗੇ ਇਹ ਰੇਲਵੇ ਸਟੇਸ਼ਨ ਬਹੁਤ ਹੀ ਖੂਬਸੂਰਤ ਲੱਗ ਰਹੇ ਹਨ ਅਤੇ ਯਾਤਰੀਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਸਟੇਸ਼ਨ ਦੀ ਸਜਾਵਟ ਬਾਹਰੋਂ ਆਉਣ ਵਾਲੇ ਯਾਤਰੀਆਂ ਦੇ ਨਾਲ-ਨਾਲ ਸਥਾਨਕ ਲੋਕਾਂ ਨੂੰ ਵੀ ਆਕਰਸ਼ਿਤ ਕਰ ਰਹੀ ਹੈ।
All-Major-Railway-Stations-Of-Ferozepur-Division-Decorated-With-tricolor-Lights
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)