ensure-benefits-of-horticulture-schemes-reach-every-single-farmer-bhagat-directs-officers

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

Jul22,2026 | Narinder Kumar | Chandigarh

 
*ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ।
ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

ensure-benefits-of-horticulture-schemes-reach-every-single-farmer-bhagat-directs-officers


About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB