mohinder-bhagat-directs-officers-to-expedite-construction-of-horticulture-development-centre-in-ludhiana

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Jul23,2026 | Narinder Kumar | Chandigarh

 
 
*ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

 
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

mohinder-bhagat-directs-officers-to-expedite-construction-of-horticulture-development-centre-in-ludhiana


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB