panjab-university-honours-state-information-commissioner-punjab-with-certificate-of-appreciation

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

Jul23,2026 | Narinder Kumar | Chandigarh

 
 
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ  ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ।
ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ  ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ  ਦਾ ਪ੍ਰਤੱਖ ਪ੍ਰਮਾਣ ਹੈ।
(ਫੋਟੋ : ਖੱਬਿਓਂ-ਸੱਜੇ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਡਾ.ਰੇਣੂ ਵਿਗ ਪੰਜਾਬ ਯੂਨੀਵਰਸਿਟੀ ਵਿਖੇ ਰਾਜ ਸੂਚਨਾ ਕਮਿਸ਼ਨ ਪੰਜਾਬ ਹਰਪ੍ਰੀਤ ਸੰਧੂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦੇ ਹੋਏ)
-------

panjab-university-honours-state-information-commissioner-punjab-with-certificate-of-appreciation


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB