* ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍" />

cm-bhagwant-singh-mann-inaugurates-state-of-art-hospital-in-malwa-set-to-become-centre-for-treatment-of-serious-diseases

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

Jul25,2026 | Narinder Kumar | Chandigarh


* ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਹਸਪਤਾਲ 'ਚ 10 ਬੈੱਡਾਂ ਵਾਲੀ 24×7 ਐਮਰਜੈਂਸੀ ਯੂਨਿਟ, ਅਤਿ-ਆਧੁਨਿਕ ਡਾਇਗਨੌਸਟਿਕ ਲੈਬ ਅਤੇ ਡਾਇਲਸਿਸ ਦੀ ਸਹੂਲਤ ਮੌਜੂਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਜਨਰਲ ਸਰਜਰੀ, ਕਾਰਡੀਓਲੋਜੀ, ਨਿਊਰੋਲੋਜੀ, ਨੇਫਰੋਲੋਜੀ, ਯੂਰੋਲੋਜੀ, ਗੈਸਟ੍ਰੋਐਂਟਰੋਲੋਜੀ ਅਤੇ ਮੈਡੀਕਲ ਓਨਕੋਲੋਜੀ ਦੇ ਮਾਹਿਰ ਡਾਕਟਰ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਹਸਪਤਾਲ 'ਚ ਅਲਟਰਾਸਾਊਂਡ, ਡਿਜੀਟਲ ਐਕਸ-ਰੇਅ, ਈ.ਸੀ.ਜੀ., 2ਡੀ ਈਕੋ, ਟ੍ਰੈਡਮਿਲ ਟੈਸਟ, 128-ਸਲਾਈਸ ਸੀਟੀ ਸਕੈਨ, ਐਮ.ਆਰ.ਆਈ. ਅਤੇ ਹੋਰ ਉੱਨਤ ਡਾਇਗਨੌਸਟਿਕ ਸੇਵਾਵਾਂ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਜਲਦੀ ਹੀ ਸ਼ੁਰੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਭਾਰਤ ਤਹਿਤ ਲੋਕ ਮੁਫ਼ਤ (ਕੈਸ਼ਲੇਸ) ਇਲਾਜ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਹੁਣ ਅਜਿਹੇ 1,090 ਕਲੀਨਿਕ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।

ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”
ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”
ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”
ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਕਾਫੀ ਘਟਿਆ ਹੈ।”
ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”
---------------

pbpunjab additional image pbpunjab additional image pbpunjab additional image pbpunjab additional image

cm-bhagwant-singh-mann-inaugurates-state-of-art-hospital-in-malwa-set-to-become-centre-for-treatment-of-serious-diseases


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB