psfc-chairman-bal-mukand-sharma-directs-tech-upgradation-better-monitoring-of-nutrition-gardens

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

Jul27,2026 | Narinder Kumar | Chandigarh

  
 
ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।
ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।
ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ।
ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ 'ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।

psfc-chairman-bal-mukand-sharma-directs-tech-upgradation-better-monitoring-of-nutrition-gardens


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB