bhagwant-mann-govt-directs-education-power-departments-to-fast-track-employee-demands-harpal-singh-cheema

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Jul29,2026 | Narinder Kumar | Chandigarh

  
*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਰਤੀ, ਰੈਗੂਲਰਾਈਜ਼ੇਸ਼ਨ ਅਤੇ ਸੇਵਾਵਾਂ ਨਾਲ ਸਬੰਧਤ ਮੁੱਦਿਆਂ 'ਤੇ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*

*ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*

*ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ ਸਿੱਧੇ ਵਿਭਾਗ ਵਿੱਚ ਕੰਟਰੈਕਟ ‘ਤੇ ਰੱਖ ਕੇ ਰਾਹੀਂ ਹੱਲ ਕੀਤੇ ਜਾਣਗੇ, ਪੀ.ਐਸ.ਪੀ.ਸੀ.ਐਲ. ਨੂੰ ਕਾਮਿਆਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

 
ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।
ਸਿੱਖਿਆ ਖੇਤਰ ਦੀਆਂ ਯੂਨੀਅਨਾਂ ਨਾਲ ਹੋਈਆਂ ਬੈਠਕਾਂ ਦੌਰਾਨ, ਜਿਨ੍ਹਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਹੋਏ, 3704 ਅਧਿਆਪਕ ਯੂਨੀਅਨ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 9 ਜੁਲਾਈ ਨੂੰ ਗਠਿਤ ਕੀਤੀ ਉੱਚ ਪੱਧਰੀ ਕਮੇਟੀ—ਜਿਸ ਵਿੱਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ, ਸਕੂਲ ਸਿੱਖਿਆ ਵਿਭਾਗ, ਐਡਵੋਕੇਟ ਜਨਰਲ ਦੇ ਦਫ਼ਤਰ ਦੇ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹਨ—ਨੂੰ ਆਪਣੀ ਰਸਮੀ ਤਜਵੀਜ਼ ਜਲਦ ਤੋਂ ਜਲਦ ਸੌਂਪਣ ਦੇ ਨਿਰਦੇਸ਼ ਦਿੱਤੇ।
ਈ.ਟੀ.ਟੀ. ਟੈਟ ਪਾਸ ਟੀਚਰਜ਼ ਐਸੋਸੀਏਸ਼ਨ ਵੱਲੋਂ ਉਠਾਈਆਂ ਗਈਆਂ ਵਿੱਤੀ ਚਿੰਤਾਵਾਂ ਨੂੰ ਮੁਖਾਤਬ ਹੁੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਅਤੇ ਸਿੱਖਿਆ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨ ਆਗੂਆਂ ਨਾਲ ਤੁਰੰਤ ਸਾਂਝੀ ਬੈਠਕ ਕਰਨ ਤਾਂ ਜੋ ਸਾਰੀਆਂ ਜਾਇਜ਼ ਸ਼ਿਕਾਇਤਾਂ ਦੇ ਹੱਲ ਲਈ ਢੁਕਵੀਆਂ ਤਜਵੀਜ਼ਾਂ ਤਿਆਰ ਕੀਤੀਆਂ ਜਾ ਸਕਣ।
ਸਿੱਖਿਆ ਅਮਲੇ ਨਾਲ ਗੱਲਬਾਤ ਨੂੰ ਹੋਰ ਮਜ਼ਬੂਤ ਕਰਦਿਆਂ ਕੈਬਨਿਟ ਮੰਤਰੀ ਨੇ 'ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਯੂਨੀਅਨ' ਅਤੇ 'ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ' ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਕੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ।
ਆਰਟ ਅਤੇ ਕ੍ਰਾਫਟ ਅਧਿਆਪਕਾਂ ਦੀਆਂ 250 ਆਸਾਮੀਆਂ ਦੀ ਭਰਤੀ ਸਬੰਧੀ ਚਿੰਤਾਵਾਂ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਇਸ ਦਾ ਇੱਕ ਪ੍ਰਭਾਵਸ਼ਾਲੀ ਹੱਲ ਕੱਢਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।" ਉਨ੍ਹਾਂ ਯੂਨੀਅਨ ਲੀਡਰਸ਼ਿਪ ਨੂੰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਮੰਗ ਪੱਤਰ ਸੌਂਪਣ ਦੀ ਅਪੀਲ ਵੀ ਕੀਤੀ ਤਾਂ ਜੋ ਇੱਕ ਤੇਜ਼, ਨਿਰਪੱਖ ਅਤੇ ਨਿਰਣਾਇਕ ਨਤੀਜਾ ਨਿਕਲ ਸਕੇ।
ਇਸ ਤੋਂ ਬਾਅਦ ਪਾਵਰਕੌਮ ਅਤੇ ਟ੍ਰਾਂਸਕੋ ਦੇ ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਹੋਈਆਂ ਵਿਚਾਰਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਊਟਸੋਰਸਡ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕਿਆਂ ਅਧੀਨ ਲਿਆਉਣ ਦੀ ਸਰਕਾਰ ਦੀ ਚੱਲ ਰਹੀ ਪਹਿਲਕਦਮੀ ਨਾਲ ਤੁਹਾਡੀਆਂ ਜ਼ਿਆਦਾਤਰ ਸਮੱਸਿਆਵਾਂ ਆਪਣੇ ਆਪ ਹੱਲ ਹੋ ਜਾਣਗੀਆਂ।"
'ਪਾਵਰਕੌਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ' ਨਾਲ ਬੈਠਕ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਬਣਦੀ ਅਧਿਕਾਰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਇਨ੍ਹਾਂ ਵਿਆਪਕ ਬੈਠਕਾਂ ਵਿੱਚ ਵੱਖ-ਵੱਖ ਕੈਡਰਾਂ ਦੀ ਨੁਮਾਇੰਦਗੀ ਕਰਨ ਵਾਲੇ ਯੂਨੀਅਨ ਵਫ਼ਦਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। 3704 ਅਧਿਆਪਕ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਰਾਜੇਸ਼ਵਰ ਰਾਏ, ਜਗਜੀਵਨਜੋਤ ਸਿੰਘ ਅਤੇ ਰਾਜਨ ਸੈਣੀ ਨੇ ਸ਼ਿਰਕਤ ਕੀਤੀ। ਈ.ਟੀ.ਟੀ. ਟੈਟ ਪਾਸ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਵਿੱਚ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਗੁਰਮੁਖ ਸਿੰਘ ਸ਼ਾਮਲ ਸਨ। ਲਖਵੀਰ ਸਿੰਘ ਅਤੇ ਮਨਦੀਪ ਸਿੰਘ ਨੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਕੀਤੀ, ਜਦਕਿ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਕੌਰ ਨੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਮੁੱਦੇ ਰੱਖੇ।
ਆਰਟ ਅਤੇ ਕ੍ਰਾਫਟ ਕੈਡਰਾਂ ਦੀ ਨੁਮਾਇੰਦਗੀ ਵਿੱਚ ਰੋਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਤੋਂ ਸੰਦੀਪ ਸਿੰਘ, ਬੀ.ਐਡ. ਪੀ.ਐਸ.ਟੈਟ-2 ਪਾਸ ਆਰਟ ਐਂਡ ਕ੍ਰਾਫਟ ਬੇਰੋਜ਼ਗਾਰ ਅਧਿਆਪਕ ਯੂਨੀਅਨ ਤੋਂ ਰਣਜੀਤ ਸਿੰਘ, ਆਰਟ ਐਂਡ ਕ੍ਰਾਫਟ ਟੈਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਬੇਰੋਜ਼ਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ ਸ਼ਾਮਲ ਸਨ। ਬਿਜਲੀ ਖੇਤਰ ਦੇ ਵਫ਼ਦਾਂ ਵਿੱਚ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਬਲਿਹਾਰ ਸਿੰਘ, ਗੁਰਵਿੰਦਰ ਸਿੰਘ, ਜਗਰੂਪ ਸਿੰਘ, ਹਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ, ਜਦਕਿ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਕਾਹਲੋਂ ਨੇ ਪਾਵਰਕੌਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ ਨੁਮਾਇੰਦਗੀ ਕੀਤੀ।
--------

bhagwant-mann-govt-directs-education-power-departments-to-fast-track-employee-demands-harpal-singh-cheema


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB