*_ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰ" />

mental-health-leaders-give-a-boost-to-punjab-s-war-on-drugs-applications-for-second-cohort-of-fellows-to-open-in-early-august

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

Jul30,2026 | Narinder Kumar | Chandigarh

  
*_ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਸੰਵੇਦਨਸ਼ੀਲਤਾ ਬਣੀ ਰਹੇ*_
 
  
ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਾ-ਕੇਂਦਰਿਤ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਰਿਹੈਬਿਲੀਟੇਸ਼ਨ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ।
ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦੇ ਦੂਜੇ ਬੈਚ ਲਈ ਅਰਜ਼ੀਆਂ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ- 10 ਫੈਲੋ ਅਤੇ 7 ਸੀਨੀਅਰ ਐਸੋਸੀਏਟ- ਇਸ ਦਾ ਉਦੇਸ਼ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਸਿਖਲਾਈ ਪ੍ਰਾਪਤ ਨੌਜਵਾਨ ਪੇਸ਼ੇਵਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਕਰਨਾ ਹੈ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧੀਨ ਅਤੇ ਸੂਬੇ ਦੀ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡੀ.ਆਈ.ਟੀ.ਐਸ.ਯੂ.) ਦੇ ਨਜ਼ਦੀਕੀ ਸਹਿਯੋਗ ਨਾਲ ਚਲਾਇਆ ਜਾ ਰਿਹਾ ਐਲਐਮਐਚਪੀ ਅਜਿਹੇ ਕੁਸ਼ਲ ਮਾਨਸਿਕ ਸਿਹਤ ਆਗੂਆਂ ਦੀ ਟੀਮ ਤਿਆਰ ਕਰ ਰਿਹਾ ਹੈ, ਜੋ ਸੂਬੇ ਭਰ ਵਿੱਚ ਸਬੂਤ-ਆਧਾਰਿਤ ਨਸ਼ਾ ਰੋਕਥਾਮ ਅਤੇ ਰਿਹੈਬਲੀਟੇਸ਼ਨ ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ। ਐਲਐਮਐਚਪੀ ਫੈਲੋ ਮਨੋਵਿਗਿਆਨ, ਜਨ ਸਿਹਤ ਅਤੇ ਸਮਾਜਿਕ ਕਾਰਜ ਵਰਗੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪੇਸ਼ੇਵਰ ਹਨ, ਜਿਨ੍ਹਾਂ ਨੇ ਦੋ ਸਾਲਾਂ ਤੱਕ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਦੇਣ ਦਾ ਸੰਕਲਪ ਲਿਆ ਹੈ। ਸਖ਼ਤ ਚੋਣ ਪ੍ਰਕਿਰਿਆ ਰਾਹੀਂ ਚੁਣੇ ਗਏ ਇਨ੍ਹਾਂ ਫੈਲੋਜ਼ ਨੂੰ ਮਨੋ-ਸਮਾਜਿਕ ਹਸਤਖੇਪ, ਮੁੜ ਨਸ਼ੇ ਵੱਲ ਜਾਣ ਤੋਂ ਰੋਕਥਾਮ (ਰਿਲੈਪਸ ਪ੍ਰੀਵੈਂਸ਼ਨ), ਪ੍ਰੋਗਰਾਮ ਪ੍ਰਬੰਧਨ, ਭਾਈਚਾਰਾ-ਅਧਾਰਿਤ ਰਿਹੈਬਲੀਟੇਸ਼ਨ ਅਤੇ ਲੀਡਰਸ਼ਿਪ ਹੁਨਰਾਂ ਦੀ ਡੂੰਘੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਸਿਖਲਾਈ, ਪ੍ਰੋਗਰਾਮ ਦੇ ਚੋਣ ਅਤੇ ਗਿਆਨ ਭਾਈਵਾਲ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ (ਟੀ.ਆਈ.ਐੱਸ.ਐੱਸ.), ਮੁੰਬਈ ਦੇ ਸਹਿਯੋਗ ਨਾਲ ਕਰਵਾਈ ਜਾਂਦੀ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੀਡਰਸ਼ਿਪ ਅਤੇ ਸੰਵੇਦਨਸ਼ੀਲਤਾ ਦੇ ਸੁਮੇਲ ਰਾਹੀਂ ਪਰਿਵਾਰਾਂ ਨੂੰ ਮੁੜ ਜੋੜਨਾ ਅਤੇ ਪੂਰੇ ਸੂਬੇ ਵਿੱਚ ਨਵੀਂ ਉਮੀਦ ਦਾ ਸੰਚਾਰ ਕਰਨਾ ਹੈ। ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਨਸ਼ਿਆਂ ਖ਼ਿਲਾਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਸਹੀ ਰਾਹ ’ਤੇ ਲਿਆਉਣ ਲਈ ਇੱਕ ਜਨ ਅੰਦੋਲਨ ਹੈ। ਇੱਕ ਪਾਸੇ ਅਸੀਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੇ ਹਾਂ, ਦੂਜੇ ਪਾਸੇ ਅਸੀਂ ਇਸ ਗੱਲ ਲਈ ਵੀ ਬਰਾਬਰ ਵਚਨਬੱਧ ਹਾਂ ਕਿ ਨਸ਼ਿਆਂ ਦੇ ਸ਼ਿਕਾਰ ਹਰ ਵਿਅਕਤੀ ਨੂੰ ਸਨਮਾਨ ਨਾਲ ਭਰਪੂਰ ਜੀਵਨ ਵਿੱਚ ਵਾਪਸ ਆਉਣ ਦਾ ਮੌਕਾ ਮਿਲੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਇਸ ਵਿਸ਼ਵਾਸ ਦਾ ਪ੍ਰਤੀਕ ਹੈ ਕਿ ਪੰਜਾਬ ਨੂੰ ਨਸ਼ਾ-ਮੁਕਤ ਤਦ ਹੀ ਬਣਾਇਆ ਜਾ ਸਕਦਾ ਹੈ, ਜਦੋਂ ਸਖ਼ਤ ਕਾਰਵਾਈ, ਇਲਾਜ ਅਤੇ ਰੋਕਥਾਮ- ਤਿੰਨੇ ਇੱਕ ਮਜ਼ਬੂਤ ਸਿਹਤ ਪ੍ਰਣਾਲੀ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ।”
ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਲਤ ਇੱਕ ਲੰਬੇ ਸਮੇਂ ਤੱਕ ਰਹਿਣ ਵਾਲੀ ਸਿਹਤ ਸਮੱਸਿਆ ਹੈ, ਜਿਸ ਲਈ ਲਗਾਤਾਰ ਦੇਖਭਾਲ ਦੀ ਲੋੜ ਹੁੰਦੀ ਹੈ। ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਨਸ਼ਾ ਛੁਡਾਊ ਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਆਪਣੀ ਤਾਇਨਾਤੀ ਦੌਰਾਨ ਇਹ ਫੈਲੋ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਇੱਕ ਵਿਅਕਤੀਗਤ ਬੀਮਾਰੀ ਨਹੀਂ, ਸਗੋਂ ਇੱਕ ਸਮਾਜਿਕ ਚੁਣੌਤੀ ਵਜੋਂ ਸਮਝਣ ਦਾ ਪ੍ਰਤੱਖ ਤਜ਼ਰਬਾ ਹਾਸਲ ਕਰਦੇ ਹਨ। ਉਹ ਪਰਿਵਾਰਾਂ ਨਾਲ ਗੱਲਬਾਤ ਕਰਦੇ ਹਨ, ਨਸ਼ਿਆਂ ਕਾਰਨ ਪੈਦਾ ਹੋਏ ਪਰਿਵਾਰਕ ਸੰਕਟਾਂ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ, ਮਰੀਜ਼ਾਂ ਨੂੰ ਇਲਾਜ ਨਾਲ ਜੋੜਦੇ ਹਨ, ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਣ ਵਿੱਚ ਸਹਿਯੋਗ ਦਿੰਦੇ ਹਨ ਅਤੇ ਸਮੇਕਿਤ ਰਿਹੈਬਲੀਟੇਸ਼ਨ ਨੂੰ ਉਤਸ਼ਾਹਿਤ ਕਰਦੇ ਹਨ। ਇਸ ਦੇ ਨਾਲ ਹੀ ਉਹ ਸਮਾਜਿਕ ਬਦਨਾਮੀ ਦੀ ਭਾਵਨਾ ਨੂੰ ਘਟਾਉਣ, ਭਾਈਚਾਰੇ ਦੀ ਭਾਗੀਦਾਰੀ ਵਧਾਉਣ ਅਤੇ ਨਸ਼ਾ ਛੁਡਾਊ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਵੀ ਮਰੀਜ਼ਾਂ ਦੀ ਲਗਾਤਾਰ ਦੇਖਭਾਲ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੰਦੇ ਹਨ।
ਜ਼ਿਲ੍ਹਾ ਪੱਧਰ ’ਤੇ ਅਗਵਾਈ ਪ੍ਰਦਾਨ ਕਰਨ ਤੋਂ ਇਲਾਵਾ, ਐਲਐਮਐਚਪੀ ਦੇ ਪਹਿਲੇ ਬੈਚ ਦੇ ਫੈਲੋ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦੇਣ, ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪ੍ਰਭਾਵਸ਼ਾਲੀ ਕਾਰਜ-ਪ੍ਰਣਾਲੀਆਂ ਨੂੰ ਸੰਸਥਾਗਤ ਰੂਪ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।
‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਦਾ ਪਹਿਲਾ ਬੈਚ ਸਮਾਜ ਵਿੱਚ ਨਸ਼ਿਆਂ ਅਤੇ ਨਸ਼ੇ ਦੀ ਲਤ ਨੂੰ ਸਮਝਣ ਅਤੇ ਉਸ ਨਾਲ ਨਜਿੱਠਣ ਦੇ ਤਰੀਕੇ ਵਿੱਚ ਸਕਾਰਾਤਮਕ ਬਦਲਾਅ ਲਿਆ ਰਿਹਾ ਹੈ। ਪੰਜਾਬ ਆਪਣੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੇ ਕੇਂਦਰ ਵਿੱਚ ਮਾਨਸਿਕ ਸਿਹਤ ਨੂੰ ਰੱਖਦਿਆਂ ਇਹ ਮੰਨਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਿਆਂ ਦੀ ਸਪਲਾਈ ਰੋਕਣ ਤੱਕ ਹੀ ਸੀਮਤ ਨਹੀਂ, ਸਗੋਂ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ, ਪਰਿਵਾਰਾਂ ਨੂੰ ਮੁੜ ਜੋੜਨ ਅਤੇ ਸੰਵੇਦਨਸ਼ੀਲਤਾ ਤੇ ਦੇਖਭਾਲ ਨਾਲ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਦਾ ਵੀ ਯਤਨ ਹੈ।
-------
 

mental-health-leaders-give-a-boost-to-punjab-s-war-on-drugs-applications-for-second-cohort-of-fellows-to-open-in-early-august


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB