➖ 1 ਅਗਸਤ ਨੂੰ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਮਿੱਟੀ ਯਾਤਰਾ ਦਾ ਭਾਜਪਾ ਪੰਜਾਬ ਵੱਲੋਂ ਭਰਵਾਂ ਸਵ" />

sacred-soil-from-varanasi-to-reach-punjab-on-august-1-statewide-kalash-yatras-to-begin

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Jul31,2026 | Narinder Kumar | Chandigarh

 
➖ 1 ਅਗਸਤ ਨੂੰ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਮਿੱਟੀ ਯਾਤਰਾ ਦਾ ਭਾਜਪਾ ਪੰਜਾਬ ਵੱਲੋਂ ਭਰਵਾਂ ਸਵਾਗਤ

➖ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਮਿੱਟੀ ਯਾਤਰਾ ਦੇ ਪੰਜਾਬ ਪ੍ਰਵੇਸ਼ ਮੌਕੇ ਭਾਜਪਾ ਨੇ ਸੂਬਾ ਪੱਧਰੀ ਪ੍ਰੋਗਰਾਮ ਦਾ ਐਲਾਨ ਕੀਤਾ

➖ 1 ਅਗਸਤ ਨੂੰ ਪੰਜਾਬ ਪਹੁੰਚੇਗੀ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਮਿੱਟੀ ਯਾਤਰਾ, 2 ਅਗਸਤ ਤੋਂ ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

 
ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਜਨਮ ਭੂਮੀ ਵਾਰਾਣਸੀ ਤੋਂ 29 ਜੁਲਾਈ ਨੂੰ ਸ਼ੁਰੂ ਹੋਈ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ 1 ਅਗਸਤ ਸਵੇਰੇ 10:00 ਵਜੇ ਪੰਜਾਬ ਦੀ ਸਰਹੱਦ 'ਤੇ ਪੈਰਾਡਾਈਜ਼ ਰਿਜ਼ੋਰਟ, ਪਿੰਡ ਝਰਮੜੀ (ਲਾਲੜੂ ਨੇੜੇ) ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਪ੍ਰਮੁੱਖ ਸੰਤ ਮਹਾਂਪੁਰਸ਼ਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਪਵਿੱਤਰ ਯਾਤਰਾ ਰਾਮ ਤਲਾਈ ਰੋਡ, ਡੇਰਾਬੱਸੀ ਅਤੇ ਮੈਟਰੋ ਹੋਲਸੇਲ, ਜ਼ੀਰਕਪੁਰ ਰਾਹੀਂ ਆਰਿਆ ਸਮਾਜ ਮੰਦਰ, ਸੈਕਟਰ-7, ਚੰਡੀਗੜ੍ਹ ਪਹੁੰਚੇਗੀ, ਜਿੱਥੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਉਪਰੰਤ ਪਵਿੱਤਰ ਮਿੱਟੀ ਨਾਲ ਸਜੇ ਕਲਸ਼ ਯਾਤਰਾਵਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਰਵਾਨਾ ਕੀਤਾ ਜਾਵੇਗਾ, ਜਿਸ ਨਾਲ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਛੇ ਮਹੀਨੇ ਲੰਬੇ ਰਾਜ-ਪੱਧਰੀ ਅਭਿਆਨ ਦੀ ਸ਼ੁਰੂਆਤ ਹੋਵੇਗੀ।
2 ਤੋਂ 6 ਅਗਸਤ ਤੱਕ ਕਲਸ਼ ਯਾਤਰਾਵਾਂ ਜ਼ਿਲ੍ਹਾ ਮੁੱਖ ਦਫ਼ਤਰਾਂ ਤੋਂ ਪਿੰਡਾਂ ਤੱਕ ਪਹੁੰਚਣਗੀਆਂ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਮਾਨਤਾ, ਭਾਈਚਾਰਾ, ਸਮਾਜਿਕ ਨਿਆਂ ਅਤੇ ਬੇਗਮਪੁਰਾ ਦੇ ਆਦਰਸ਼ ਦਾ ਸੰਦੇਸ਼ ਘਰ-ਘਰ ਤੱਕ ਲੈ ਕੇ ਜਾਣਗੀਆਂ। ਇਸ ਤੋਂ ਬਾਅਦ ਸਕੂਲਾਂ, ਕਾਲਜਾਂ ਅਤੇ ਨੌਜਵਾਨਾਂ ਵਿਚ ਦੋ ਮਹੀਨਿਆਂ ਦਾ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਇਹ ਰਾਸ਼ਟਰਵਿਆਪੀ ਅਭਿਆਨ 20 ਫਰਵਰੀ ਨੂੰ ਵਾਰਾਣਸੀ ਵਿੱਚ ਸਮਾਪਤੀ ਯਾਤਰਾ ਨਾਲ ਸੰਪੰਨ ਹੋਵੇਗਾ।
ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਦਾਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪਾਰਟੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇ ਮਹੀਨੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਹੈ, ਜਿਸ ਦਾ ਉਦੇਸ਼ ਗੁਰੂ ਜੀ ਦਾ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਨਿਆਂ ਦਾ ਸੰਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਅਭਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ" ਦੇ ਸੰਕਲਪ ਨੂੰ ਦਰਸਾਉਂਦਾ ਹੈ। ਭਾਜਪਾ ਨੇ ਹਮੇਸ਼ਾ ਦੇਸ਼ ਦੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀ ਰਾਸ਼ਟਰੀ ਪੱਧਰ 'ਤੇ ਮਨਾਂ ਚੁੱਕੀ ਹੈ ਅਤੇ ਹੁਣ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੋਕ ਅੰਦੋਲਨ ਬਣਾਉਣ ਲਈ ਵਚਨਬੱਧ ਹੈ।
ਰਾਜੂ ਨੇ ਦੱਸਿਆ ਕਿ 29 ਜੁਲਾਈ ਨੂੰ ਵਾਰਾਣਸੀ ਤੋਂ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ ਸ਼ੁਭਾਰੰਭ ਹੋਇਆ ਸੀ। 1 ਅਗਸਤ ਨੂੰ ਇਸ ਦੇ ਪੰਜਾਬ ਪਹੁੰਚਣ ਨਾਲ ਸੂਬੇ ਵਿੱਚ ਇਸ ਇਤਿਹਾਸਕ ਅਭਿਆਨ ਦੀ ਰਸਮੀ ਸ਼ੁਰੂਆਤ ਹੋਵੇਗੀ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ਾਂਤੀ, ਸਮਾਨਤਾ, ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੇ।

sacred-soil-from-varanasi-to-reach-punjab-on-august-1-statewide-kalash-yatras-to-begin


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB