amritsar-to-get-major-sanitation-boost-as-bhagwant-mann-govt-clears-60-mld-stp-work-to-begin-soon

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

Aug5,2026 | Narinder Kumar | Chandigarh

 
 
ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ। ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ - ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਇਸ ਲਈ ਲੋੜੀਂਦੇ ਪੰਪਿੰਗ ਸਟੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਅਗਸਤ 2026 ਵਿੱਚ ਬੰਦ ਹੋ ਜਾਵੇਗਾ, ਜਿਸ ਤੋਂ ਤੁਰੰਤ ਬਾਅਦ ਕੰਮ ਸ਼ੁਰੂ ਹੋ ਜਾਵੇਗਾ।
ਇਸ ਪਲਾਂਟ ਦੇ ਤਿਆਰ ਹੋਣ ਬਾਅਦ,  ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ, ਪੁਰਾਣੇ, ਓਵਰਲੋਡ ਸਿਸਟਮ ਤੋਂ ਦਬਾਅ ਘਟੇਗਾ ਅਤੇ ਅਨਟ੍ਰੀਟਡ ਡਿਸਚਾਰਜ ਵਿੱਚ ਕਮੀ ਆਵੇਗੀ। ਇਸ ਪਲਾਂਟ ਰਾਹੀਂ ਵੇਸਟ ਨੂੰ ਬਾਇਓ-ਸੀਐਨਜੀ ਵਿੱਚ ਵੀ ਬਦਲਿਆ ਜਾਵੇਗਾ, ਜਿਸ ਨਾਲ ਸਾਫ਼, ਗਰੀਨ ਊਰਜਾ ਸ਼ਹਿਰ ਵਿੱਚ ਹੀ ਤਿਆਰ ਕੀਤੀ ਜਾ ਸਕੇਗੀ ।
 ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਸੂਬੇ ਭਰ ਦੇ ਸ਼ਹਿਰਾਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਿਸ਼ਾਲ ਅਮਰੁਤ 2.0 ਮੁਹਿੰਮ ਦਾ ਹਿੱਸਾ ਹੈ। ਜ਼ਿਕਰਰਯੋਗ ਹੈ ਕਿ ਅਮਰੁਤ 2.0  ਤਹਿਤ ਪੰਜਾਬ ਸਰਕਾਰ ਪਹਿਲਾਂ ਹੀ 64 ਤੋਂ ਵੱਧ ਪ੍ਰੋਜੈਕਟ ਸੂਬੇ ਨੂੰ ਸਮਰਪਿਤ ਕਰ ਚੁੱਕੀ ਹੈ ਅਤੇ ਲਗਭਗ 50-60 ਪ੍ਰੋਜੈਕਟ ਮਾਰਚ 2027 ਤੱਕ ਪੂਰੇ ਕੀਤੇ ਜਾਣਗੇ ।
ਇਸ ਪਹਿਲਕਦਮੀ ਬਾਰੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਅੰਮ੍ਰਿਤਸਰ ਸਾਡਾ ਪਵਿੱਤਰ ਸ਼ਹਿਰ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸਦੀ ਸਾਰੀਆਂ ਸਮੱਸਿਆਵਾਂ ਦਾ ਸਫਲਤਾਪੂਰਵਕ ਹੱਲ ਕੱਢਿਆ ਜਾਵੇ ਭਾਵੇਂ ਉਹ ਸੀਵਰੇਜ ਦਾ ਮੁੱਦੇ ਹੋਵੇ ਜਾਂ ਕੂੜੇ-ਕਰਕਟ ਦਾ ਜਾਂ ਕੋਈ ਹੋਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸੇ ਅਹਿਦ ‘ਤੇ ਡੱਟ ਕੇ ਪਹਿਰਾ ਦੇ ਰਹੀ ਹੈ ਕਿ ਖੜ੍ਹਾ ਕੀਤਾ ਜਾ ਰਿਹਾ ਬੁਨਿਆਦੀ ਢਾਂਚਾ ਲੰਬੇ ਸਮੇਂ ਲਈ ਕੰਮ ਕਰਦਾ ਰਹੇ।"

amritsar-to-get-major-sanitation-boost-as-bhagwant-mann-govt-clears-60-mld-stp-work-to-begin-soon


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB