a-grand-teej-event-in-ludhiana-attended-by-madan-lal-bagga-and-mayor-inderjit-kaur

ਲੁਧਿਆਣਾ ‘ਚ ਤੀਆਂ ਦਾ ਸ਼ਾਨਦਾਰ ਸਮਾਗਮ, ਮਦਨ ਲਾਲ ਬੱਗਾ ਤੇ ਮੇਅਰ ਇੰਦਰਜੀਤ ਕੌਰ ਨੇ ਕੀਤੀ ਸ਼ਿਰਕਤ

Aug10,2026 | Narinder Kumar | Ludhiana

  
 ਮਹਿਕ ਰੈਸਟੋਰੈਂਟ ਵਿਖੇ ਵਾਰਡ ਨੰਬਰ 8 ਤੋਂ ਬਲਾਕ ਪ੍ਰਧਾਨ ਗਗਨਦੀਪ ਕੌਰ ਵੱਲੋਂ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਮੇਅਰ ਇੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਹਿਲਾਵਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।
ਸਮਾਗਮ ਦੌਰਾਨ ਮਹਿਲਾਵਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜੀਆਂ ਮਹਿਲਾਵਾਂ ਨੇ ਤੀਆਂ ਦੇ ਤਿਉਹਾਰ ਦੀਆਂ ਪੁਰਾਣੀਆਂ ਰਵਾਇਤਾਂ ਨੂੰ ਯਾਦ ਕਰਦਿਆਂ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਪੂਰਾ ਸਮਾਗਮ ਪੰਜਾਬੀ ਸੱਭਿਆਚਾਰਕ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਤੀਆਂ ਸਾਡੇ ਅਮੀਰ ਪੰਜਾਬੀ ਵਿਰਸੇ, ਸੱਭਿਆਚਾਰਕ ਪਰੰਪਰਾਵਾਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੁਰਾਤਨ ਰਵਾਇਤਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਵਾਰਡ ਨੰਬਰ 8 ਤੋਂ ਬਲਾਕ ਪ੍ਰਧਾਨ ਗਗਨਦੀਪ ਕੌਰ ਵੱਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਸਮਾਜ ਵਿੱਚ ਆਪਸੀ ਮੇਲ-ਜੋਲ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਹਾਜ਼ਰ ਸਾਰਿਆਂ ਨੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਆਉਣ ਵਾਲੀ ਪੀੜ੍ਹੀ ਤੱਕ ਇਸ ਦੀ ਖੁਸ਼ਬੂ ਪਹੁੰਚਾਉਣ ਦਾ ਸੰਦੇਸ਼ ਦਿੱਤਾ।
ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਆਧੁਨਿਕ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਤੀਆਂ ਵਰਗੇ ਸਮਾਗਮ ਨਾ ਸਿਰਫ਼ ਮਹਿਲਾਵਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਦਾ ਮੌਕਾ ਦਿੰਦੇ ਹਨ, ਸਗੋਂ ਪੰਜਾਬੀ ਲੋਕ-ਰਵਾਇਤਾਂ, ਲੋਕ-ਗੀਤਾਂ, ਬੋਲੀਆਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਅੱਗੇ ਲਿਜਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

a-grand-teej-event-in-ludhiana-attended-by-madan-lal-bagga-and-mayor-inderjit-kaur


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB