*ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ" />

on-eve-of-independence-day-mha-announces-names-of-punjab-police-officials-for-psm-msm-awards

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Aug14,2026 | Narinder Kumar | Chandigarh

*ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ*

 
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀਐਸਪੀ ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਇਨ੍ਹਾਂ ਸਨਮਾਨਾਂ ਨੂੰ ਉਨ੍ਹਾਂ ਦੇ ਸਮਰਪਣ, ਪੇਸ਼ੇਵਰਤਾ ਅਤੇ ਮਿਸਾਲੀ ਸੇਵਾ ਦਾ ਮਾਣਮੱਤਾ ਸਨਮਾਨ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।
----------

on-eve-of-independence-day-mha-announces-names-of-punjab-police-officials-for-psm-msm-awards


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB