aap-govt-fulfilling-sri-guru-ravidass-ji-maharaj-s-dream-of-ideal-society-cm-bhagwant-singh-mann

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Aug19,2026 | Narinder Kumar | Chandigarh

* ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* 100 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ‘ਚ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਲਹਿਰ ਰਾਹੀਂ ਵੰਡ ਪਾਊ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਹਰ ਵਾਰ ਹਾਰ ਦਾ ਮੂੰਹ ਦੇਖਣਾ ਪਿਆ ਹੈ, ਲੋਕ ਭਵਿੱਖ ਵਿੱਚ ਵੀ ਅਜਿਹੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਆਓ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ’ਤੇ ਵਿਤਕਰੇ ਰਹਿਤ ਸਮਾਜ ਦੀ ਸਿਰਜਣਾ ਦਾ ਸੰਕਲਪ ਲਈਏ, ਜਿੱਥੇ ਹਰ ਕਿਸੇ ਨਾਲ ਸਤਿਕਾਰ ਸਹਿਤ ਵਿਵਹਾਰ ਹੋਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ।
ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅਤੇ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ।
ਇਸ ਪਵਿੱਤਰ ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ, “ਅੱਜ ਮੈਨੂੰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਸ਼ਾਲ ਕੀਰਤਨ ਦਰਬਾਰ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬਸਾਂਝੀਵਾਲਤਾ ਅਤੇ ਬਰਾਬਰੀ ਦਾ ਸੰਦੇਸ਼ ਸਾਡੀ ਸਭ ਤੋਂ ਵੱਡੀ ਤਾਕਤ ਹੈ।”
ਉਨ੍ਹਾਂ ਨੇ ਪੋਸਟ ਦੇ ਅਖੀਰ ਵਿੱਚ ਲਿਖਿਆ “ਸਾਡੀ ਸਰਕਾਰ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਸ਼ਾਨਾਮੱਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਗੁਰੂ ਘਰਾਂ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਕਾਰਜਾਂ ਲਈ ਸਰਕਾਰੀ ਖ਼ਜ਼ਾਨੇ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਹਮੇਸ਼ਾ ਖ਼ੁਸ਼ਹਾਲ ਅਤੇ ਚੜ੍ਹਦੀ ਕਲਾ ਵਿੱਚ ਰਹੇ ਅਤੇ ਹਰ ਪਰਿਵਾਰ ਵੱਧ ਤੋਂ ਵੱਧ ਤਰੱਕੀ ਕਰੇ।
ਨਗਰ ਕੀਰਤਨ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬਹੁਤ ਹੀ ਸ਼ੁਭ ਦਿਹਾੜਾ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਹ ਸਮਾਗਮ ਕਰਵਾਇਆ ਜਾ ਰਹੀ ਹੈ। ਅਸੀਂ ਸੁਭਾਗੇ ਹਾਂ ਕਿ ਸਾਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਕੀਰਤਨ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਗੁਰਬਾਣੀ ਸਰਵਣ ਦੇ ਨਾਲ ਸੰਗਤ ਨੂੰ ਨਿਹਾਲ ਕੀਤਾ।”
ਮੁੱਖ ਮੰਤਰੀ ਨੇ ਕਿਹਾ, “ਇਸ ਸਮਾਗਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਪਵਿੱਤਰ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣਾ ਸਾਰਾ ਜੀਵਨ ਸਮਾਜ ਦੇ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਧੱਕੇ ਵਰਗਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦੇ ਲੇਖੇ ਲਾ ਦਿੱਤਾ ਅਤੇ ਮਾਨਵਤਾ ਨੂੰ ਜਾਤੀ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਵਰਗੀਆਂ ਅਲ੍ਹਾਮਤਾਂ ਦੇ ਖਾਤਮੇ ਦਾ ਸੰਦੇਸ਼ ਦਿੱਤਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਸੋਚ ਅਜਿਹੇ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨਾ ਜੋੜਨਾ ਹੈ ਤਾਂ ਜੋ ਉਹ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਹੀ ਅਰਥਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਨਿਮਰ ਸ਼ਰਧਾਂਜਲੀ ਹੈ।”
ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਰਬੱਤ ਦੇ ਭਲੇ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਅਜਿਹੇ ਆਦਰਸ਼ ਤੇ ਸਮੱਸਿਆਵਾਂ ਤੋਂ ਮੁਕਤ ਸਮਾਜ ਦਾ ਸੰਕਲਪ ਰੱਖਿਆ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ ਨਾ ਝੱਲਣਾ ਪਵੇ।”
ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ’ਤੇ ਅਧਾਰਤ ਸਮਾਜ ਸਿਰਜਣ ਲਈ ਵਚਨਬੱਧ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਬਣਾਉਣ ਵੱਲ ਸੇਧਿਤ ਕਰਦੀਆਂ ਰਹਿੰਦੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਿਕ ਰਹਿਬਰ ਤੇ ਮਸੀਹਾ ਸਨ ਅਤੇ ਉਨ੍ਹਾਂ ਨੇ ਸਾਨੂੰ ਨੇਕ ਅਤੇ ਸਦਾਚਾਰਕ ਜੀਵਨ ਜਿਊਣਾ ਸਿਖਾਇਆ।’’
ਉਨ੍ਹਾਂ ਕਿਹਾ, “ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰੇ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾ ਰਹੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਖ਼ੁਸ਼ਕਿਸਮਤ ਸੀ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦਾ ਮੌਕਾ ਮਿਲਿਆ, ਜਿਸ ਲਈ ਕਈ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸੂਬਾਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ ਸੀ।”
ਉਨ੍ਹਾਂ ਕਿਹਾ, “ਆਪਣੀਆਂ ਸਿੱਖਿਆਵਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਅਸਮਾਨਤਾ ਵਿਰੁੱਧ ਬੇਬਾਕੀ ਨਾਲ ਆਵਾਜ਼ ਬੁਲੰਦ ਕੀਤੀ ਅਤੇ ਖ਼ਲਕਤ ਨੂੰ ਸ਼ਾਂਤੀ, ਦਇਆ, ਸਮਾਨਤਾ ਅਤੇ ਮਾਣ ਦਾ ਰਸਤਾ ਦਿਖਾਇਆ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜਨਮ ਉਸ ਸਮੇਂ ਹੋਇਆ ਜਦੋਂ ਸਮਾਜ ਜਾਤ-ਪਾਤ ਵਿੱਚ ਬੁਰੀ ਤਰ੍ਹਾਂ ਗ਼ਲਤਾਨ ਸੀ ਅਤੇ ਵੱਡੇ-ਛੋਟੇ ਰੁਤਬਿਆਂ ਦੇ ਬੇਬੁਨਿਆਦ ਪਾੜਿਆਂ ਵਿੱਚ ਵੰਡਿਆ ਹੋਇਆ ਸੀ। ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕ ਨਵਚੇਤਨ ਲਹਿਰ ਉੱਭਰੀ, ਜੋ ਬਾਅਦ ਵਿੱਚ ਭਗਤੀ ਲਹਿਰ ਵਜੋਂ ਮਸ਼ਹੂਰ ਹੋਈ।”
ਮੁੱਖ ਮੰਤਰੀ ਨੇ ਕਿਹਾ, “ਆਪਣੀ ਬਾਣੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਵਰਗ ਵੰਡ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਜਿਸ ਵਿੱਚ ਕੋਈ ਵੀ ਵਿਅਕਤੀ ਵਾਂਝਾ ਨਾ ਰਹੇ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਲੋਕਾਈ ਨੂੰ ਸਮਾਜਿਕ ਅਸਮਾਨਤਾਵਾਂ ਦੀਆਂ ਖੋਖਲੀਆਂ ਧਾਰਨਾਵਾਂ ਨੂੰ ਰੱਦ ਕਰਨ ਅਤੇ ਪੱਖਪਾਤ ਨੂੰ ਦੂਰ ਕਰਨ ਦਾ ਸੁਨੇਹਾ ਦਿੱਤਾ।’’
ਉਨ੍ਹਾਂ ਕਿਹਾ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੁਪਨੇ ਅਨੁਸਾਰ ਖ਼ੁਸ਼ਹਾਲ ਤੇ ਬਰਾਬਰੀ ਵਾਲਾ ਸਮਾਜ ਬਣਾਉਣ ਲਈ ਵਚਨਬੱਧ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ ਹੈ ਅਤੇ ਇਸ ਉੱਤੇ ਨਫ਼ਰਤ ਤੇ ਵੈਰ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਪੰਜਾਬ ਉਨ੍ਹਾਂ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਮੁਹੱਬਤ ਅਤੇ ਸੰਤੋਖ ਦਾ ਰਾਹ ਦਿਖਾਇਆ।”
ਉਨ੍ਹਾਂ ਕਿਹਾ, “ਇਸ ਭਾਈਚਾਰਕ ਸਾਂਝ ਅਤੇ ਮੋਹ ਦੀਆਂ ਤੰਦਾਂ ਨੂੰ ਤੋੜਣ ਲਈ ਕਈਆਂ ਨੇ ਯਤਨ ਕੀਤੇ, ਪਰ ਇਹ ਧਰਤੀ ਪਵਿੱਤਰ ਹੈ, ਇਸ ਲਈ ਕੋਝੇ ਮਨਸੂਬੇ ਨਿਹਫਲ ਸਾਬਤ ਹੋਏ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਭਾਈਚਾਰਕ ਸਾਂਝ, ਭਾਈਚਾਰਾ ਅਤੇ ਸ਼ਾਂਤੀ ਦੇ ਬੰਧਨ ਬਹੁਤ ਮਜ਼ਬੂਤ ਹਨ ਕਿਉਂਕਿ ਲੋਕ ਸਾਰੇ ਤਿਉਹਾਰ ਇਕੱਠੇ ਮਨਾਉਂਦੇ ਹਨ। ਪੰਜਾਬ ਧਾਰਮਿਕ ਸਦਭਾਵਨਾ ਦੀ ਧਰਤੀ ਹੈ ਅਤੇ ਇੱਥੇ ਫੁੱਟ ਪਾਊ ਤਾਕਤਾਂ ਕੰਮ ਨਹੀਂ ਕਰਨਗੀਆਂ। ਪੰਜਾਬੀਆਂ ਦੇ ਸਮਾਜਿਕ ਬੰਧਨ ਬਹੁਤ ਮਜ਼ਬੂਤ ਹਨ ਅਤੇ ਉਹ ਹਮੇਸ਼ਾ ਚੰਗੇ ਅਤੇ ਮਾੜੇ ਸਮੇਂ ਵਿੱਚ ਇਕੱਠੇ ਰਹਿੰਦੇ ਹਨ। ਇਸ ਲਈ ਫੁੱਟ ਪਾਊ ਤਾਕਤਾਂ ਦੇ ਨਾਪਾਕ ਮਨਸੂਬੇ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੇ।”
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।
*ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਚੱਲਣ ਵਾਲੇ ਕੀਰਤਨ ਸਮਾਗਮਾਂ, ਸੈਮੀਨਾਰਾਂ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ ਅਤੇ ਸ਼ੋਭਾ ਯਾਤਰਾ ਨਾਲ ਮਨਾ ਰਹੀ ਹੈ*
650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਵੱਖ-ਵੱਖ ਸ਼ਹਿਰਾਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਯੂਨੀਵਰਸਿਟੀਆਂ ਵਿੱਚ ਸੈਮੀਨਾਰ ਅਤੇ ਪੰਜਾਬ ਦੇ ਸਾਰੇ 13,000 ਪਿੰਡਾਂ ਵਿੱਚ 50 ਮੋਬਾਈਲ ਵੈਨਾਂ ਰਾਹੀਂ ਦਸਤਾਵੇਜ਼ੀ ਸ਼ੋਅ ਕਰਵਾਏ ਜਾ ਰਹੇ ਹਨ। ਡਰੋਨ ਸ਼ੋਅ ਵੀ ਕਰਵਾਏ ਜਾ

aap-govt-fulfilling-sri-guru-ravidass-ji-maharaj-s-dream-of-ideal-society-cm-bhagwant-singh-mann


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB