ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਕੀਰਤਨ ਸਮਾਗਮ ਹੋਣਗੇ; ਜਿਨ੍" />

guru-ravidas-ji-s-650th-prakash-purab-drone-shows-to-be-held-in-assembly-constituencies-across-malwa-doaba-and-majha-from-september-1

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

Aug21,2026 | Narinder Kumar | Chandigarh

ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਕੀਰਤਨ ਸਮਾਗਮ ਹੋਣਗੇ; ਜਿਨ੍ਹਾਂ ਵਿੱਚੋਂ ਸੱਤ ਪਹਿਲਾਂ ਹੀ ਹੋ ਚੁੱਕੇ; ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ: ਦੀਪਕ ਬਾਲੀ

ਤਿੰਨ ਦਿਨਾ ਰਾਜ ਪੱਧਰੀ ਸਮਾਗਮ ਦੀ ਪੂਰਵ ਸੰਧਿਆ 'ਤੇ ਕਾਸ਼ੀ, ਜੰਮੂ, ਫਰੀਦਕੋਟ ਅਤੇ ਬਠਿੰਡਾ ਤੋਂ ਚੱਲ ਕੇ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਸਮਾਪਤ

 
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ।
ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ।
ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਗੇ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖੀ ਮਾਣ-ਸਤਿਕਾਰ ਦੇ ਸੰਦੇਸ਼ ਦਾ ਪਾਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਕਾਰਜ ਲਈ ਪੰਜਾਬ ਸਰਕਾਰ ਵੱਲੋਂ ਲਗਭਗ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਸ੍ਰੀ ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪ੍ਰੋਗਰਾਮ ਤੈਅ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ-ਫਲਸਫ਼ੇ, ਬਾਣੀ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।
ਸ੍ਰੀ ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ।
ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਪ੍ਰਦਰਸ਼ਨੀ, ਕਥਾ ਅਤ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਅਧਾਰਤ ਕਾਨਫਰੰਸ ਕਰਵਾਈ ਜਾਵੇਗੀ।
ਇਸ ਤਰ੍ਹਾਂ ਦੂਜੇ ਦਿਨ ਕਥਾ ਅਤੇ ਕੀਰਤਨ ਦਰਬਾਰ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਹੋਵੇਗਾ।
ਸਮਾਪਤੀ ਵਾਲੇ ਦਿਨ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਇੱਕ ਡਰੋਨ ਸ਼ੋਅ ਹੋਵੇਗਾ।
ਸ਼੍ਰੀ ਬਾਲੀ ਨੇ ਦੱਸਿਆ ਕਿ ਇਸੇ ਤਰ੍ਹਾਂ, ਜੁਲਾਈ ਤੋਂ ਨਵੰਬਰ ਮਹੀਨੇ ਤੱਕ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਤ ਸੈਮੀਨਾਰ ਅਤੇ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹਨਾਂ ਅਕਾਦਮਿਕ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ, ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ, ਫ਼ਲਸਫ਼ੇ ਅਤੇ ਵਿਰਾਸਤ ’ਤੇ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗਾ ਮੌਕਾ ਮਿਲੇਗਾ।
ਐਡਵਾਈਜ਼ਰ ਨੇ ਅੱਗੇ ਕਿਹਾ ਕਿ ਪੰਜਾਬ ਭਰ ਦੇ 650 ਏਕੜ ਰਕਬੇ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਜਸ਼ਨਾਂ ਰਾਹੀਂ ਸਮਾਜਿਕ ਚੇਤਨਾ ਅਤੇ ਵਾਤਾਵਰਣ ਸੰਭਾਲ ਦਾ ਉਸਾਰੂ ਸੁਨੇਹਾ  ਦਿੱਤਾ ਜਾਵੇਗਾ।
ਸ੍ਰੀ ਬਾਲੀ ਨੇ ਅੱਗੇ ਕਿਹਾ ਕਿ ਇਸ ਮਹੀਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ‘ਰਨ ਫਾਰ ਇਕੁਇਲਟੀ’ ਮੈਰਾਥਨ ਕਰਵਾਈ ਜਾਵੇਗੀ, ਜਦੋਂ ਕਿ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ਼ ਗੁਰੂ ਰਵਿਦਾਸ ਜੀ ਦੇ  ਆਪਸੀ ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਅਗਾਂਹ ਤੱਕ ਫੈਲਾਉਣਗੇ ਸਗੋਂ ਲੋਕਾਂ, ਖਾਸ ਕਰਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕਰਨਗੇ।
ਆਪਣੇ ਸਮਾਪਤੀ ਸੰਬੋਧਨ ਦੌਰਾਨ ਸ੍ਰੀ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 650ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ  ਸਾਲ ਭਰ ਚੱਲਣ ਵਾਲੀ ਲੋਕ ਲਹਿਰ ਬਣ ਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫ਼ਾ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚੇ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਹ ਜਸ਼ਨ  ਸ੍ਰੀ ਗੁਰੂ ਰਵਿਦਾਸ ਜੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਦੇ ਸਦੀਵੀ ਸੰਦੇਸ਼ ਲਈ ਸੱਚੀ ਸ਼ਰਧਾਂਜਲੀ ਹੋ ਨਿੱਬੜਣ।
------------

guru-ravidas-ji-s-650th-prakash-purab-drone-shows-to-be-held-in-assembly-constituencies-across-malwa-doaba-and-majha-from-september-1


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB