gamada-auction-receives-overwhelming-response-27-properties-fetch-nearly-rs-5-400-crore-hardeep-singh-mundian

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

Aug23,2026 | Narinder Kumar | Chandigarh

 
*ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ  ਹੋਵੇਗੀ ਆਮਦਨ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ*

 
ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ 'ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ 'ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।  
ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।
--------

gamada-auction-receives-overwhelming-response-27-properties-fetch-nearly-rs-5-400-crore-hardeep-singh-mundian


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB