Delivering-canal-water-to-farmers-and-conserving-groundwater-is-the-government-s-priority-cabinet-minister-barinder-kumar-goyal

ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਤੇ ਧਰਤੀ ਹੇਠਲਾ ਪਾਣੀ ਬਚਾਉਣਾ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Aug26,2026 | Narinder Kumar | Hoshiarpur

  - ਕੈਬਨਿਟ ਮੰਤਰੀ ਨੇ ਬਿਸਤ ਦੋਆਬ ਤੇ ਕੰਢੀ ਕੈਨਾਲ ਸਿਸਟਮ ਅਧੀਨ ਨਹਿਰਾਂ ਦੇ ਖਾਲਾਂ ਨੂੰ ਪੱਕਾ ਕਰਨ ਵਾਲੇ ਪ੍ਰੋਜੈਕਟ ਦਾ ਕੀਤਾ ਉਦਘਾਟਨ

- ਕਿਹਾ, ਗੜ੍ਹਸ਼ੰਕਰ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 3.73 ਕਰੋੜ ਰੁਪਏ ਦੇ ਕੰਮ ਮੁਕੰਮਲ

- 25.53 ਕਿਲੋਮੀਟਰ ਪੱਕੇ ਖਾਲਾਂ ਤੇ ਭੂਮੀਗਤ ਪਾਈਪਲਾਈਨ ਦਾ ਨਿਰਮਾਣ ਮੁਕੰਮਲ, 1222 ਏਕੜ ਵਾਧੂ ਰਕਬਾ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਆਇਆ


 ਪੰਜਾਬ ਦੇ ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਤੱਕ ਵੱਧ ਤੋਂ ਵੱਧ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਤਰਜੀਹ ਦੇ ਰਹੀ ਹੈ। ਇਸੇ ਲੜੀ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਬਿਸਤ ਦੋਆਬ ਅਤੇ ਕੰਢੀ ਨਹਿਰੀ ਸਿਸਟਮ ਅਧੀਨ 3.73 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਸਬੰਧੀ ਕੰਮ ਮੁਕੰਮਲ ਕੀਤੇ ਗਏ ਹਨ।
              ਸ੍ਰੀ ਗੋਇਲ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿੱਚ ਪਿੰਡ ਡੇਰੋਂ ਵਿਖੇ ਇਨ੍ਹਾਂ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਕਮਾਂਡ ਏਰੀਆ ਡਿਵੈਲਪਮੈਂਟ ਅਧੀਨ ਬਿਸਤ ਦੋਆਬ ਨਹਿਰ ਅਤੇ ਗਰਾਊਂਡ ਵਾਟਰ ਡਿਵੀਜ਼ਨ, ਜਲੰਧਰ ਤਹਿਤ 8.60 ਕਿਲੋਮੀਟਰ ਪੱਕੇ ਖਾਲਾਂ ’ਤੇ 199 ਲੱਖ ਰੁਪਏ ਅਤੇ 16.93 ਕਿਲੋਮੀਟਰ ਭੂਮੀਗਤ ਪਾਈਪਲਾਈਨ ’ਤੇ 174.41 ਲੱਖ ਰੁਪਏ ਖਰਚ ਕੀਤੇ ਗਏ ਹਨ। ਕੁੱਲ 25.53 ਕਿਲੋਮੀਟਰ ਲੰਬਾਈ ਦੇ ਇਨ੍ਹਾਂ ਕੰਮਾਂ ਨਾਲ 18 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ।
                ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਨਾਲ ਨਹਿਰੀ ਸਿੰਚਾਈ ਅਧੀਨ ਰਕਬਾ 2658 ਏਕੜ ਤੋਂ ਵਧ ਕੇ 3880 ਏਕੜ ਹੋ ਗਿਆ ਹੈ। ਇਸ ਤਰ੍ਹਾਂ 1222 ਏਕੜ ਵਾਧੂ ਰਕਬਾ ਪਹਿਲੀ ਵਾਰ ਨਹਿਰੀ ਪਾਣੀ ਨਾਲ ਸਿੰਚਾਈ ਦੇ ਦਾਇਰੇ ਵਿੱਚ ਆਇਆ ਹੈ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ।
              ਕੈਬਨਿਟ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਮੋਹਨਵਾਲ ਅਤੇ ਮਹਿੰਦੀਪੁਰ ਡਿਸਟ੍ਰੀਬਿਊਟਰੀ ਦੀ ਟੇਲ ’ਤੇ ਦੋ ਰੀਚਾਰਜਿੰਗ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ 328 ਕਿਊਬਿਕ ਮੀਟਰ ਪਾਣੀ ਧਰਤੀ ਹੇਠਲੇ ਪਾਣੀ ਵਿੱਚ ਪਹੁੰਚਾਇਆ ਗਿਆ ਹੈ। ਦੋਵੇਂ ਡਿਸਟ੍ਰੀਬਿਊਟਰੀਆਂ ਦੇ ਹੈੱਡ ਰੈਗੂਲੇਟਰਾਂ ’ਤੇ ਗੇਟ ਅਤੇ ਗੋਰਿੰਗ ਸਿਸਟਮ ਵੀ ਬਣਾਇਆ ਗਿਆ ਹੈ, ਜਿਸ ਨਾਲ ਪਾਣੀ ਦਾ ਨਿਯਮਨ ਬਿਹਤਰ ਹੋਇਆ ਹੈ।
           ਇਸ ਤੋਂ ਇਲਾਵਾ ਜਲੰਧਰ ਬ੍ਰਾਂਚ ਦੀ ਆਰ.ਡੀ. 43140/ਐਲ ’ਤੇ ਨਹਿਰੀ ਐਸਕੇਪ ਦਾ ਪਾਣੀ ਸਿਬਲੀ ਡਰੇਨ ਵਿੱਚ ਰੀਚਾਰਜਿੰਗ ਲਈ ਛੱਡਿਆ ਜਾ ਰਿਹਾ ਹੈ, ਜਿਸ ਦਾ ਲਾਭ ਆਸ-ਪਾਸ ਦੇ ਕਿਸਾਨਾਂ ਨੂੰ ਸਿੰਚਾਈ ਲਈ ਵੀ ਮਿਲ ਰਿਹਾ ਹੈ।
              ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਆਰਜੀ ਮੋਘਾ ਨੀਤੀ ਤਹਿਤ ਗੜ੍ਹਸ਼ੰਕਰ ਵਿੱਚ ਵੱਖ-ਵੱਖ ਨਹਿਰਾਂ ’ਤੇ 14 ਪਿੰਡਾਂ ਵਿੱਚ 23 ਆਰਜੀ ਮੋਘੇ ਲਗਾਏ ਗਏ ਹਨ, ਜਿਸ ਨਾਲ 813 ਏਕੜ ਖੇਤਰ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਨ੍ਹਾਂ ਸਾਰੇ ਯਤਨਾਂ ਨੂੰ ਮਿਲਾ ਕੇ ਹਲਕੇ ਵਿੱਚ ਕੁੱਲ 2035 ਏਕੜ ਖੇਤਰ ਨੂੰ ਪਹਿਲੀ ਵਾਰ ਨਹਿਰੀ ਪਾਣੀ ਨਾਲ ਸਿੰਚਾਈ ਦੀ ਸਹੂਲਤ ਪ੍ਰਾਪਤ ਹੋਈ ਹੈ।
                ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਉਪਲਬੱਧਤਾ ਵਧਾ ਕੇ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਘਟਾਉਣ ਅਤੇ ਕਿਸਾਨਾਂ ਲਈ ਟਿਕਾਊ ਸਿੰਚਾਈ ਪ੍ਰਣਾਲੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੀਤੇ ਗਏ ਇਹ ਕੰਮ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤ ਦੇਣ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ।
               ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਸ੍ਰੀ ਗੋਇਲ ਨੂੰ ਬਿਸਤ ਦੋਆਬ ਅਤੇ ਕੰਢੀ ਨਹਿਰ ਦਾ ਸਾਂਝਾ ਪ੍ਰੋਜੈਕਟ ਤਿਆਰ ਕਰਕੇ ਗੜ੍ਹਸ਼ੰਕਰ ਦੇ ਵੱਧ ਤੋਂ ਵੱਧ ਖੇਤਰ ਦੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਅਪੀਲ ਕੀਤੀ।
          ਇਸ ਮੌਕੇ ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਈ. ਗਗਨਦੀਪ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ, ਕਿਸਾਨ, ਜਨ ਪ੍ਰਤੀਨਿਧੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Delivering-canal-water-to-farmers-and-conserving-groundwater-is-the-government-s-priority-cabinet-minister-barinder-kumar-goyal


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB