*ਨਸ਼ਿਆਂ ਵਿਰੁੱਧ ਜੰਗ" />

cm-bhagwant-singh-mann-inaugurates-punjab-s-first-ever-sher-e-punjab-t20-cricket-league-says-league-to-give-wings-to-punjab-s-cricketing-talent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

Aug30,2026 | Narinder Kumar | Chandigarh

*ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ ਦਾ ਸਭ ਵੱਡਾ ਖੇਡ ਬਜਟ ਰੱਖਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ  ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ।
ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ 'ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਦੇਣ ਲਈ ਕਰਵਾਈ ਜਾ ਰਹੀ ਹੈ। ਇਹ ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਈ.ਪੀ.ਐਲ. ਦੀ ਤਰਜ਼ 'ਤੇ ਕਰਵਾਈ ਜਾ ਰਹੀ ਹੈ।"
ਅੱਜ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਟੂਰਨਾਮੈਂਟ ਦਾ ਪਹਿਲਾ ਮੈਚ ਅੰਮ੍ਰਿਤਸਰ ਸੂਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ। ਇਹ ਲੀਗ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਹਨ।
*ਪੰਜਾਬ ਭਾਰਤੀ ਕ੍ਰਿਕਟ ਦੇ ਪਾਵਰਹਾਊਸ ਵਜੋਂ ਉੱਭਰ ਰਿਹਾ ਹੈ*
ਭਾਰਤੀ ਕ੍ਰਿਕਟ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਲਗਾਤਾਰ ਅਜਿਹੇ ਖਿਡਾਰੀ ਪੈਦਾ ਕੀਤੇ ਹਨ, ਜੋ ਦੇਸ਼ ਦੀ ਉੱਚ ਪੱਧਰ 'ਤੇ ਨੁਮਾਇੰਦਗੀ ਕਰਦੇ ਰਹੇ ਹਨ। ਉਨ੍ਹਾਂ ਕਿਹਾ, “ਅੱਜ ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ ਪੰਜਾਬ ਤੋਂ ਹਨ। ਇਸ ਸਮੇਂ ਪੰਜਾਬ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ।”
ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਪੁਰਸ਼ ਕ੍ਰਿਕਟ ਟੀਮ ਵਿੱਚ ਪੰਜਾਬ ਦੇ ਚਾਰ ਖਿਡਾਰੀ ਹਨ, ਜਿਨ੍ਹਾਂ ਵਿੱਚ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।
ਸੂਬੇ ਦੀ ਅਮੀਰ ਕ੍ਰਿਕਟ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੇ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ ਸਮਰਪਿਤ ਮੰਚ ਤਿਆਰ ਕਰਕੇ ਇਸ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਭਰ ਵਿੱਚ ਬਿਹਤਰ ਖੇਡ ਬੁਨਿਆਦੀ ਢਾਂਚਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, "ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ। ਇਸੇ ਲਈ ਸੂਬਾ ਸਰਕਾਰ ਖੇਡਾਂ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਮੌਕੇ ਮੁਹੱਈਆ ਕਰ ਰਹੀ ਹੈ।"
ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਭਰ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਹੁਣ ਤੱਕ ਦਾ ਸਭ ਵੱਡਾ ਬਜਟ ਰੱਖਿਆ ਗਿਆ ਹੈ, ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਖੇਡਾਂ ਵਤਨ ਪੰਜਾਬ ਦੀਆਂ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਣਗੀਆਂ
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਰਕਾਰ 5 ਸਤੰਬਰ ਨੂੰ ਬਠਿੰਡਾ ਤੋਂ ਸਭ ਤੋਂ ਵੱਡਾ ਖੇਡ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ' ਸ਼ੁਰੂ ਕਰੇਗੀ। ਉਨ੍ਹਾਂ ਕਿਹਾ, "ਖਿਡਾਰੀਆਂ ਦੀਆਂ ਤਿੰਨ ਪੀੜ੍ਹੀਆਂ ਇਸ ਖੇਡ ਸਮਾਗਮ ਵਿੱਚ ਭਾਗ ਲੈਣਗੀਆਂ, ਜੋ ਇਸ ਨੂੰ ਪੰਜਾਬ ਦੀ ਖੇਡ ਭਾਵਨਾ ਦਾ ਵਿਲੱਖਣ ਜਸ਼ਨ ਬਣਾਉਂਦੀਆਂ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਦਾ ਮਕਸਦ ਸੂਬੇ ਭਰ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਪੈਦਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਢੁਕਵੇਂ ਮੰਚ ਮਿਲਣ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਇਸ ਉਦਘਾਟਨੀ ਐਡੀਸ਼ਨ ਵਿੱਚ ਛੇ ਫਰੈਂਚਾਇਜ਼ੀ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚੋਂ ਹਰੇਕ ਟੀਮ ਦੀ ਅਗਵਾਈ ਪੰਜਾਬ ਦੇ ਮੋਹਰੀ ਕ੍ਰਿਕਟਰ ਕਰ ਰਹੇ ਹਨ। ਫਾਜ਼ਿਲਕਾ ਫਾਲਕਨਜ਼ ਦੀ ਕਪਤਾਨੀ ਸ਼ੁਭਮਨ ਗਿੱਲ, ਲੁਧਿਆਣਾ ਲਾਇਨਜ਼ ਦੀ ਅਰਸ਼ਦੀਪ ਸਿੰਘ, ਅੰਮ੍ਰਿਤਸਰ ਸੂਰਮੇ ਦੀ ਅਭਿਸ਼ੇਕ ਸ਼ਰਮਾ, ਜਲੰਧਰ ਵਾਰੀਅਰਜ਼ ਦੀ ਪ੍ਰਭਸਿਮਰਨ ਸਿੰਘ, ਮੋਹਾਲੀ ਕਿੰਗਜ਼ ਦੀ ਰਮਨਦੀਪ ਸਿੰਘ ਅਤੇ ਬਠਿੰਡਾ ਰਾਇਲਜ਼ ਦੀ ਕਪਤਾਨੀ ਗੁਰਨੂਰ ਬਰਾੜ ਕਰ ਰਹੇ ਹਨ।
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਸ਼ਾਮਲ ਹਨ। ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦੇ ਪੂਲ ਵਿੱਚੋਂ ਵੱਖ-ਵੱਖ ਫਰੈਂਚਾਇਜ਼ੀ ਟੀਮਾਂ ਦੀ ਨੁਮਾਇੰਦਗੀ ਕਰਨ ਲਈ ਬੋਲੀ ਰਾਹੀਂ 119 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।
----------------

pbpunjab additional image pbpunjab additional image pbpunjab additional image pbpunjab additional image

cm-bhagwant-singh-mann-inaugurates-punjab-s-first-ever-sher-e-punjab-t20-cricket-league-says-league-to-give-wings-to-punjab-s-cricketing-talent


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB