Chief-Justice-Of-Punjab-And-Haryana-High-Court-Online-Inaugurates-New-Court-Complex-At-Giddarbaha

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ

Aug19,2023 | Narinder Kumar | Chandigarh

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। 
 
ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ,  ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ।
 
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ।  
ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।

Chief-Justice-Of-Punjab-And-Haryana-High-Court-Online-Inaugurates-New-Court-Complex-At-Giddarbaha


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB