*ਸਮੇਂ ਸਿਰ ਕੀਤਾ ਜਾਵੇਗਾ 5.09 ਲੱਖ ਬਾਰਦਾਨੇ ਦਾ ਪ੍ਰਬੰਧ; " />

punjab-fully-geared-up-for-smooth-hassle-free-paddy-procurement-in-kharif-season-cm-bhagwant-singh-mann

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sep2,2026 | Narinder Kumar | Chandigarh

*ਸਮੇਂ ਸਿਰ ਕੀਤਾ ਜਾਵੇਗਾ 5.09 ਲੱਖ ਬਾਰਦਾਨੇ ਦਾ ਪ੍ਰਬੰਧ; ਸੀ.ਸੀ.ਐਲ. ਪ੍ਰਸਤਾਵ ਆਰ.ਬੀ.ਆਈ. ਨੂੰ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ; ਹੋਰ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾਉਣ ਲਈ ਸਖ਼ਤ ਚੌਕਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 
ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਲੋੜੀਂਦੇ ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ, “ਸੂਬਾ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਲਈ ਪਹਿਲਾਂ ਹੀ ਆਰ.ਬੀ.ਆਈ. ਨੂੰ ਪ੍ਰਸਤਾਵ ਭੇਜ ਦਿੱਤਾ ਗਿਆ ਹੈ। ਅਸੀਂ ਭਾਰਤੀ ਸਟੇਟ ਸਟੇਟ ਬੈਂਕ ਅਤੇ ਆਰ.ਬੀ.ਆਈ. ਨਾਲ ਲਗਾਤਾਰ ਪੈਰਵੀ ਕਰ ਰਹੇ ਹਾਂ ਅਤੇ ਸੀ.ਸੀ.ਐਲ. ਨੂੰ ਜਲਦ ਹੀ ਮਿਲਣ ਦੀ ਸੰਭਾਵਨਾ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਲਗਪਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ, ਸੀਪੀ, ਐਸਐਸਪੀ, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਆਪਣਾ ਅਨਾਜ ਵੇਚਣ ਵਿੱਚ ਕਦੇ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਈ ਅਤੇ ਇਸੇ ਅਮਲ ਨੂੰ ਬਰਕਰਾਰ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਾ ਸਿਰਫ਼ ਸੁਚਾਰੂ, ਨਿਰਵਿਘਨ ਅਤੇ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਵੀ ਕੀਤਾ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਕਿਸਾਨ-ਪੱਖੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਪੰਜਾਬੀ ਕਿਸਾਨਾਂ ਵੱਲੋਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’’
ਸੂਬੇ ਦੀਆਂ ਖ਼ਰੀਦ ਏਜੰਸੀਆਂ ਨੂੰ ਆਉਣ ਵਾਲੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਰਕਾਰ ਹਰ ਪੱਧਰ ‘ਤੇ ਪੁਖ਼ਤਾ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਾਂਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।”
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ, ਖੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

punjab-fully-geared-up-for-smooth-hassle-free-paddy-procurement-in-kharif-season-cm-bhagwant-singh-mann


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB