*'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ" />

embrace-sports-to-build-a-healthy-drug-free-rangla-punjab-speaker-kultar-singh-sandhwan

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

Sep7,2026 | Narinder Kumar | Chandigarh

*'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ*

 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋੰ ਚਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਬਹਾਲੀ ਕੀਤੀ ਜਾ ਸਕੇ।
ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ 'ਖੇਡਾਂ ਵਤਨ ਪੰਜਾਬ ਦੀਆ' ਕਰਵਾ ਰਹੀ ਹੈ। ਉਹਨਾਂ ਕਿਹਾ, "ਇਸ ਪਹਿਲਕਦਮੀ ਰਾਹੀਂ  ਪੰਜਾਬ ਦੇ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ, ਜਿਸ ਨਾਲ ਉਹਨਾਂ ਦੀ ਖੇਡਾਂ ਵਿੱਚ  ਭਾਗੀਦਾਰੀ ਹੋਰ ਵਧੇਗੀ I" ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਭਾਰਨ ਅਤੇ ਨਿਖਾਰਨ ਲਈ ਇੱਕ ਉੱਤਮ ਮੰਚ ਵਜੋਂ ਕੰਮ ਕਰਦਾ ਹੈ, ਜਿਸ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਚ ਅੱਗੇ ਵਧਣ ਅਤੇ ਉੱਤਮਤਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ।
ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ 'ਤੇ ਸਰਗਰਮ ਅਤੇ ਮਾਨਸਿਕ ਤੌਰ 'ਤੇ ਸੁਚੇਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਕਿਹਾ,"ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ ਬਲਕਿ ਇੱਕ ਲੰਬੀ, ਸਿਹਤਮੰਦ ਜ਼ਿੰਦਗੀ ਵਿੱਚ ਵੀ ਇਹਨਾਂ ਦਾ ਵਡਮੁੱਲਾ ਯੋਗਦਾਨ ਹੈ । ਇਹ ਜ਼ਰੂਰੀ ਹੈ ਕਿ ਅਸੀਂ ਖੇਡਾਂ ਨੂੰ ਆਪਣੇ ਰੋਜ਼ਮਰਾ ਕੰਮਾਂ ਵਿੱਚ ਸ਼ਾਮਲ ਕਰੀਏI"
ਖੇਡਾਂ ਰਾਹੀਂ ਸਿਖਾਏ ਗਏ ਜੀਵਨ  ਦੇ ਸਬਕਾਂ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਖੇਡਾਂ ਨਾਲ ਜੂਝਦੇ ਰਹਿਣ,ਲਚਕੀਲਾਪਣ ਅਤੇ ਤਰੱਕੀ ਲਈ ਪ੍ਰੇਰਣਾ ਮਿਲਦੀ ਹੈ ।ਉਹਨਾਂ ਕਿਹਾ,"ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਜੀਵਨ ਦੀਆਂ ਚੁਣੌਤੀਆਂ ਨੂੰ ਕਿਵੇਂ ਪਾਰ ਕਰਨਾ ਹੈ । ਉਹ ਦਰਸਾਉਂਦੀਆਂ ਹਨ ਕਿ ਸਫਲਤਾ ਸਿਰਫ ਨਿਰੰਤਰ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ।  ਇਹੀ ਸਮਰਪਣ ਹੀ ਹੈ, ਜੋ ਅੰਤ ਵਿੱਚ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਂਦਾ ਹੈI"
ਐਥਲੈਟਿਕ ਉੱਤਮਤਾ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹਨਾਂ ਨਿਰੰਤਰ ਯਤਨਾਂ ਸਦਕਾ ਇੱਕ ਸਕਾਰਾਤਮਕ ਤਬਦੀਲੀ ਦਿਖਾਈ ਦੇ ਰਹੀ ਹੈ, ਜਿਸ ਵਿੱਚ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਨਵੀਂ ਅਤੇ ਡੂੰਘੀ ਦਿਲਚਸਪੀ ਦਿਖਾ ਰਹੇ ਹਨ।
ਸਪੀਕਰ ਨੇ ਕਿਹਾ,"ਜੇਕਰ ਅਸੀਂ ਆਪਣੇ ਸੂਬੇ ਨੂੰ  ਜੀਵੰਤ,  'ਰੰਗਲਾ ਪੰਜਾਬ'  ਬਨਾਉਣਾ ਚਾਹੁੰਦੇ ਹਾਂ ਤਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ ਦੀ ਲੋਡ਼ ਹੈ ਤਦ ਹੀ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਕੇ  ਦੇਸ਼ ਲਈ ਨਾਮਣਾ ਖੱਟਣਾ ਸੰਭਵ ਹੋ ਸਕਦਾ ਹੈI"
ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਖੇਡਾਂ ਸਮਾਜਿਕ ਬੁਰਾਈਆਂ ਵਿਰੁੱਧ  ਸ਼ਕਤੀਸ਼ਾਲੀ ਢਾਲ ਵਜੋਂ ਕੰਮ ਕਰਦੀਆਂ ਹਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਿੱਖਿਆ ਦਿੰਦੀਆਂ ਹਨ। ਇੱਕ ਸਰਗਰਮ ਜੀਵਨ ਸ਼ੈਲੀ ਅਪਣਾ ਕੇ, ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਦੂਰ ਕਰ ਸਕਦੀ ਹੈ ਅਤੇ ਸਿਹਤਮੰਦ, ਸ਼ਾਂਤੀਪੂਰਨ ਅਤੇ ਉਦੇਸ਼ਪੂਰਨ ਜੀਵਨ ਜੀ ਸਕਦੀ ਹੈ।

embrace-sports-to-build-a-healthy-drug-free-rangla-punjab-speaker-kultar-singh-sandhwan


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB