— ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ " />

pilbs-mohali-in-collaboration-with-the-art-of-living-to-organise-blood-donation-camp-on-september-12

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

Sep8,2026 | Narinder Kumar | Chandigarh

— ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

 
ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।
ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਵਾਕ-ਇਨ ਖੂਨਦਾਨ ਮੁਹਿੰਮ ਸੰਸਥਾ ਦੇ ਸੈਕਟਰ-60, ਮੋਹਾਲੀ ਸਥਿਤ ਕੈਂਪਸ ਦੇ ਨਿਊ ਡਾਇਗਨੌਸਟਿਕ ਬਲਾਕ ਦੀ ਪਹਿਲੀ ਮੰਜ਼ਿਲ 'ਤੇ ਬਣੇ ਅਤਿ-ਆਧੁਨਿਕ ਬਲੱਡ ਸੈਂਟਰ ਵਿਖੇ ਚਲਾਈ ਜਾਵੇਗੀ।
ਇਸ ਉਪਰਾਲੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਡਾ. ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਕੀਤਾ ਖੂਨਦਾਨ ਤਿੰਨ ਕੀਮਤੀ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੁਟੀਨ ਪ੍ਰਕਿਰਿਆਵਾਂ, ਚੱਲ ਰਹੇ ਡਾਕਟਰੀ ਇਲਾਜਾਂ, ਗੁੰਝਲਦਾਰ ਹੈਪੇਟੋਬਿਲੀਅਰੀ ਸਰਜਰੀਆਂ ਅਤੇ ਸੰਸਥਾਨ ਦੇ ਸਫ਼ਲਤਾਪੂਰਵਕ ਸਥਾਪਿਤ ਲਿਵਰ ਟਰਾਂਸਪਲਾਂਟ ਪ੍ਰੋਗਰਾਮ ਲਈ ਬਲੱਡ ਅਤੇ ਇਸ ਦੇ ਕੰਪੋਨੈਂਟਸ ਦੀ ਰੋਜ਼ਾਨਾ ਲੋੜ ਪੈਂਦੀ ਹੈ।
ਡਾ. ਵਰਿੰਦਰ ਸਿੰਘ ਨੇ ਸਾਂਝਾ ਕੀਤਾ ਕਿ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਲਾਇਸੰਸ ਪ੍ਰਾਪਤ ਕਰਨ ਉਪਰੰਤ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਕੋਲ ਖੂਨ ਇਕੱਤਰ ਕਰਨ ਅਤੇ ਬਲੱਡ ਕੰਪੋਨੈਂਟ ਵੱਖ ਕਰਨ ਲਈ ਉੱਨਤ ਬੁਨਿਆਦੀ ਢਾਂਚਾ ਅਤੇ ਆਧੁਨਿਕ ਉਪਕਰਨ ਮੌਜੂਦ ਹਨ।
ਯੋਗ ਨਾਗਰਿਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਡਾਇਰੈਕਟਰ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਖੂਨ ਦੇ ਕੇ ਇਸ ਉਪਰਾਲੇ ਵਿੱਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ।
--------------

pilbs-mohali-in-collaboration-with-the-art-of-living-to-organise-blood-donation-camp-on-september-12


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB