ਪੰਜਾ" />

punjab-vidhan-sabha-speaker-kultar-singh-sandhwan-condoles-demise-of-former-punjab-minister-chuni-lal-bhagat

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Sep10,2026 | Narinder Kumar | Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ ਵਿੱਚ ਇੱਕ ਵੱਡਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਚੁੰਨੀ ਲਾਲ ਭਗਤ ਨੂੰ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ, ਸਮਰਪਿਤ, ਨਿਮਰ, ਸੁਲਝੇ ਹੋਏ ਅਤੇ ਯੋਗ ਸਿਆਸਤਦਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਅਜਿਹੇ ਆਗੂ ਸਨ ਜਿਨ੍ਹਾਂ ਤੋਂ ਬਹੁਤ ਸਾਰੇ ਲੋਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਅਤੇ ਉਨ੍ਹਾਂ ਦਾ ਜੀਵਨ ਭਰ ਦਾ ਕਾਰਜ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।
ਸਪੀਕਰ ਨੇ ਸੂਬੇ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁੰਨੀ ਲਾਲ ਭਗਤ ਵੱਲੋਂ ਜਲੰਧਰ ਖੇਤਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਜਨਤਾ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜਨਤਕ ਕਾਰਜਾਂ ਅਤੇ ਸਾਫ਼-ਸੁਥਰੀ ਰਾਜਨੀਤੀ ਤੋਂ ਹਮੇਸ਼ਾ ਪ੍ਰੇਰਨਾ ਲੈਂਦਿਆਂ ਰਹਿਣਗੀਆਂ।
ਪੀੜਤ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਸਰਦਾਰ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
------------

punjab-vidhan-sabha-speaker-kultar-singh-sandhwan-condoles-demise-of-former-punjab-minister-chuni-lal-bhagat


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB