— ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾ" />

punjab-scripts-another-history-as-first-ever-kidney-transplant-performed-at-government-medical-college-patiala

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

Sep15,2026 | Narinder Kumar | Chandigarh

— ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ ਕੀਤਾ ਇਹ ਇਤਿਹਾਸਕ ਮੀਲ ਪੱਥਰ

— 10 ਸਤੰਬਰ ਨੂੰ ਹੋਈ ਸਰਜਰੀ ਤੋਂ ਬਾਅਦ ਮਰੀਜ਼ ਅਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤ 'ਚ ਹੋਇਆ ਸੁਧਾਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ

— ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ

 
ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ।
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿੱਚ ਇਸ ਇਲਾਜ 'ਤੇ 8 ਲੱਖ ਤੋਂ 12 ਲੱਖ ਰੁਪਏ ਤੱਕ ਦਾ ਖਰਚ ਆਉਂਦਾ ਹੈ।
ਉਨ੍ਹਾਂ ਕਿਹਾ, "ਇਹ ਪੰਜਾਬ ਦੇ ਸਰਕਾਰੀ ਮੈਡੀਕਲ ਇਤਿਹਾਸ ਵਿੱਚ ਨਵਾਂ ਅਧਿਆਇ ਲਿਖਿਆ ਗਿਆ ਹੈ, ਜਿਸ ਨਾਲ ਆਮ ਲੋਕਾਂ ਤੱਕ ਅੰਗ ਟ੍ਰਾਂਸਪਲਾਂਟ ਵਰਗੀਆਂ ਉੱਨਤ ਅਤੇ ਜੀਵਨ ਰੱਖਿਅਕ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ।"
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰੋਮਾਣਾ ਪੱਤੀ, ਨਾਮੋਲ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਮੈਂਬਰੇਨੋਪ੍ਰੋਲੀਫਰੇਟਿਵ ਗਲੋਮੇਰੂਲੋਨੇਫ੍ਰਾਈਟਿਸ (ਐਮਪੀਜੀਐਨ) ਕਾਰਨ ਕਿਡਨੀ ਫੇਲ੍ਹ ਦੀ ਸਮੱਸਿਆ ਤੋਂ ਪੀੜਤ ਸੀ ਅਤੇ ਦਸੰਬਰ 2025 ਤੋਂ ਹਫ਼ਤੇ ਵਿੱਚ ਤਿੰਨ ਵਾਰ ਡਾਇਲਸਿਸ ਕਰਵਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਡਾਕਟਰੀ ਜਾਂਚ ਤੋਂ ਬਾਅਦ, ਉਸ ਦੀ 29 ਸਾਲਾ ਪਤਨੀ ਆਪਣੀ ਕਿਡਨੀ ਦਾਨ ਕਰਨ ਲਈ ਅੱਗੇ ਆਈ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਪਤੀ-ਪਤਨੀ ਹੁਣ ਠੀਕ ਹਨ ਅਤੇ ਟ੍ਰਾਂਸਪਲਾਂਟ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਦੇਖਰੇਖ ਹੇਠ ਸਿਹਤਯਾਬ ਹੋ ਰਹੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਵੀਡੀਓ ਕਾਲ ਰਾਹੀਂ ਮਰੀਜ਼ ਅਤੇ ਉਸ ਦੀ ਪਤਨੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰੋ. ਸਰਬਪ੍ਰੀਤ ਸਿੰਘ ਦੀ ਅਗਵਾਈ ਵਾਲੀ ਸਰਜੀਕਲ ਟੀਮ, ਜਿਸ ਵਿੱਚ ਪ੍ਰੋ. ਐੱਚ.ਬੀ.ਐੱਸ. ਸੰਧੂ ਅਤੇ ਡਾ. ਸੁਪਰਨ ਸ਼ਰਮਾ ਸ਼ਾਮਲ ਸਨ, ਡਾ. ਠਾਕੁਰਵੀਰ ਕੋਹਲੀ ਦੀ ਅਗਵਾਈ ਵਾਲੀ ਨੇਫ੍ਰੋਲੋਜੀ ਟੀਮ, ਡਾ. ਤਨਵੀਰ ਕੁੰਦਰਾ ਦੀ ਅਗਵਾਈ ਵਾਲੀ ਐਨੇਸਥੀਸੀਆ ਟੀਮ ਅਤੇ ਡਾਇਰੈਕਟਰ ਪ੍ਰਿੰਸੀਪਲ ਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐੱਸ. ਸਿਬੀਆ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਸਿਹਤ ਮੰਤਰੀ ਨੇ ਜੀ.ਐੱਮ.ਸੀ. ਪਟਿਆਲਾ ਵਿਖੇ ਕਿਡਨੀ ਟ੍ਰਾਂਸਪਲਾਂਟ ਲਈ ਕੀਤੇ ਮਾਰਗਦਰਸ਼ਨ, ਸਿਖਲਾਈ, ਤਕਨੀਕੀ ਸਹਾਇਤਾ ਅਤੇ ਮੌਕੇ 'ਤੇ ਸਰਜੀਕਲ ਦੇਖ-ਰੇਖ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ, ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਰੇਨਲ ਟ੍ਰਾਂਸਪਲਾਂਟ ਸਰਜਰੀ ਅਤੇ ਰੋਟੋ-ਨਾਰਥ ਦੇ ਮੁਖੀ ਪ੍ਰੋ. ਆਸ਼ਿਸ਼ ਸ਼ਰਮਾ ਦੇ ਨਾਲ-ਨਾਲ ਪੀ.ਜੀ.ਆਈ. ਚੰਡੀਗੜ੍ਹ ਦੇ ਇਮਿਊਨੋਪੈਥੋਲੋਜੀ ਵਿਭਾਗ ਦਾ ਧੰਨਵਾਦ ਕੀਤਾ।
-------------

punjab-scripts-another-history-as-first-ever-kidney-transplant-performed-at-government-medical-college-patiala


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB