those-responsible-for-attempt-to-damage-statue-of-baba-sahib-ambedkar-will-face-strictest-action-harbhajan-singh-eto

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

Sep16,2026 | Narinder Kumar | Chandigarh

*ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼: ਹਰਭਜਨ ਸਿੰਘ ਈਟੀਓ*
 
*ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ*
 
*ਭਗਵੰਤ ਮਾਨ ਸਰਕਾਰ ਹਰ ਨਾਗਰਿਕ ਅਤੇ ਮਹਾਨ ਸਖਸ਼ੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ: ਈਟੀਓ*
 

 ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
 ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।
 ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
 ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

those-responsible-for-attempt-to-damage-statue-of-baba-sahib-ambedkar-will-face-strictest-action-harbhajan-singh-eto


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB