*ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾ" />

punjab-to-conduct-statewide-civil-defence-air-raid-and-blackout-mock-exercise-on-november-27

ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

Sep16,2026 | Narinder Kumar | Chandigarh

*ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ*

 
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ।
ਬਲੈਕਆਊਟ ਦੌਰਾਨ, ਨਿਰਧਾਰਤ ਖੇਤਰਾਂ ਵਿੱਚ ਆਮ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ ਜਦਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ 'ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ "ਆਲ ਕਲੀਅਰ" ਦਾ ਸੰਕੇਤ ਦਿੱਤਾ ਜਾਵੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮੌਕ ਡਰਿੱਲ ਦੌਰਾਨ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਅਤੇ ਬਚਾਅ ਕਾਰਜਾਂ, ਮੁੱਢਲੀ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਅਤੇ ਆਵਾਜਾਈ ਤੇ ਭੀੜ ਕੰਟਰੋਲ ਕਰਨ ਸਬੰਧੀ ਉਪਾਅ ਅਮਲ ਵਿੱਚ ਲਿਆਂਦੇ ਜਾਣਗੇ। ਇਹ ਗਤੀਵਿਧੀਆਂ ਸਿਵਲ ਡਿਫੈਂਸ ਪ੍ਰਣਾਲੀ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀਆਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਨਗੀਆਂ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ ਜੋ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਜਾ ਰਿਹਾ ਹੈ। ਮੌਕ ਡਰਿੱਲ ਵਾਲੇ ਖੇਤਰਾਂ ਦੇ ਲੋਕਾਂ ਨੂੰ ਸ਼ਾਂਤ ਰਹਿਣ, ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਡਰਿੱਲ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
---------
 

punjab-to-conduct-statewide-civil-defence-air-raid-and-blackout-mock-exercise-on-november-27


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com