• ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹ" />

ward-no-10-shock-to-sad-in-bhawanigarh-many-colleagues-including-avtar-singh-babbi-join-aap

ਵਾਰਡ ਨੰ. 10 ਭਵਾਨੀਗੜ੍ਹ ’ਚ ਅਕਾਲੀ ਦਲ ਨੂੰ ਝਟਕਾ; ਅਵਤਾਰ ਸਿੰਘ ਬੱਬੀ ਸਮੇਤ ਕਈ ਸਾਥੀ ‘ਆਪ’ ’ਚ ਸ਼ਾਮਲ

Sep20,2026 | Narinder Kumar | Chandigarh

• ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ: ਨਰਿੰਦਰ ਕੌਰ ਭਰਾਜ

• ਵਿਧਾਇਕ ਭਰਾਜ ਨੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ; ਹੱਲ ਲਈ ਢੁਕਵੀਂ ਕਾਰਵਾਈ ਦਾ ਦਿੱਤਾ ਭਰੋਸਾ

• ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਹਰ ਮਿਹਨਤੀ ਸਾਥੀ ਨੂੰ ਮਿਲੇਗਾ ਬਣਦਾ ਮਾਣ-ਸਤਿਕਾਰ: ਵਿਧਾਇਕ ਭਰਾਜ

 
ਭਵਾਨੀਗੜ੍ਹ ਦੇ ਵਾਰਡ ਨੰ. 10 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਅਵਤਾਰ ਸਿੰਘ ਬੱਬੀ ਸਮੇਤ ਕਈ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਵਿਧਾਇਕ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਾਰਡ ਨੰ. 10 ਵਿਖੇ ਕਰਵਾਈ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਵਿਚਕਾਰ ਜਾ ਕੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਵਿਧਾਇਕ ਭਰਾਜ ਨੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵਿਸਥਾਰ ਨਾਲ ਸੁਣੇ। ਉਨ੍ਹਾਂ ਲੋਕਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿੱਚ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ।
ਇਸ ਮੌਕੇ ਅਵਤਾਰ ਸਿੰਘ ਬੱਬੀ, ਪ੍ਰੇਮ ਸਿੰਘ, ਜਸਕਰਨ ਸਿੰਘ, ਰਾਜ ਕੁਮਾਰ, ਰਜਿੰਦਰ ਕੌਰ, ਜਗਮੋਹਨ ਸਿੰਘ, ਹਰਜਿੰਦਰ ਸਿੰਘ, ਜਸ਼ਨ ਸਿੰਘ ਅਤੇ ਹਰਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਵਿਧਾਇਕ ਭਰਾਜ ਨੇ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਭਵਾਨੀਗੜ੍ਹ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਮਿਹਨਤੀ ਅਤੇ ਲੋਕ ਸੇਵਾ ਨੂੰ ਸਮਰਪਿਤ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਅਤੇ ਭਵਿੱਖ ਵਿੱਚ ਲੋਕ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਵਤਾਰ ਸਿੰਘ ਤਾਰੀ, ਕੌਂਸਲਰ ਸਾਹਿਬਾਨ, ਪੱਪੀ ਬਾਲਦ ਕੋਠੀ, ਸੁਰਜੀਤ ਕੌਰ, ਲਖਵਿੰਦਰ ਸਿੰਘ ਅਤੇ ਤੇਜਵਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।

ward-no-10-shock-to-sad-in-bhawanigarh-many-colleagues-including-avtar-singh-babbi-join-aap


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com