" />

cm-bhagwant-singh-mann-welcomes-akali-stalwart-giani-shankar-singh-s-great-grandson-rantej-singh-powar-into-aap

ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ

Sep23,2026 | Narinder Kumar | Chandigarh

*ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ*
 
*ਸੀਐਮ ਮਾਨ ਨੇ ਰਣਤੇਜ ਸਿੰਘ ਦਾ ਪਾਰਟੀ ਵਿੱਚ ਕੀਤਾ ਸਵਾਗਤ*
 
*ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
  
ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ 'ਆਪ' ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।
————-

cm-bhagwant-singh-mann-welcomes-akali-stalwart-giani-shankar-singh-s-great-grandson-rantej-singh-powar-into-aap


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com