ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ
Sep24,2026
| Narinder Kumar | Chandigarh
ਟੀ.ਵੀ.ਚੈਨਲਾਂ 'ਤੇ ਚੱਲੀ ਖ਼ਬਰ ਦਾ ਲਿਆ ਸੂ ਮੋਟੋ ਨੋਟਿਸ
ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਟੀ.ਵੀ.ਚੈਨਲਾਂ 'ਤੇ ਚੱਲੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਉਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਜਨਰਲ ਆਫ ਪੁਲਿਸ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਪੁਲਿਸ ਨੂੰ ਪੱਤਰ ਜਾਰੀ ਕਰਦਿਆਂ ਖਬਰ/ਵੀਡੀਓ ਦਾ ਲਿੰਕ ਅਤੇ ਸਕਰੀਨ ਸੌਰਟ ਦੀ ਕਾਪੀ ਭੇਜਦੇ ਹੋਏ ਇਸ ਕੇਸ ਤੇ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾਉਣ ਦੇ ਹੁਕਮ ਦਿੰਦਿਆ ਇਸ ਸਬੰਧੀ
punjab-women-commission-takes-suo-motu-cognizance-of-derogatory-and-objectionable-remarks-by-virsa-singh-valtoha-against-rape-survivor-and-disclosure-of-her-identity