ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੈਰ ਸਪ" />

-hamare-ram-theatrical-performance-enthrals-audience-in-mohali-

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

Sep24,2026 | Narinder Kumar | Chandigarh

 
ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਨੇ ਨਾਟਕ ਦੀ ਪੇਸ਼ਕਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ

ਮੰਤਰੀ ਸੌਂਦ ਨੇ ਦਰਸ਼ਕਾਂ ਵਿੱਚ ਬੈਠ ਕੇ ‘ਹਮਾਰੇ ਰਾਮ’ ਦੀ ਮਨਮੋਹਕ ਪੇਸ਼ਕਾਰੀ ਦਾ ਆਨੰਦ ਮਾਣਿਆ

ਕਿਹਾ, ਭਗਵੰਤ ਮਾਨ ਸਰਕਾਰ ਪੰਜਾਬ ਦੀ ਅਜੋਕੀ ਪੀੜ੍ਹੀ ਨੂੰ ਸੂਬੇ ਅਤੇ ਦੇਸ਼ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਵਚਨਬੱਧ

 
ਪੰਜਾਬ ਸਰਕਾਰ ਵੱਲੋਂ ਸੂਬੇ ਦੇ 12 ਸ਼ਹਿਰਾਂ ਵਿੱਚ 41 ਮੁਫ਼ਤ ਨਾਟਕ ਪੇਸ਼ਕਾਰੀਆਂ ਕਰਵਾਉਣ ਦੀ ਲੜੀ ਤਹਿਤ ਅੱਜ ਮੋਹਾਲੀ ਦੇ ਅੰਬੇਡਕਰ ਆਡੀਟੋਰੀਅਮ, ਵਿਕਾਸ ਭਵਨ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ 35ਵੀ ਪੇਸ਼ਕਾਰੀ ਕੀਤੀ ਗਈ। ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਭੂਮਿਕਾ ਨਾਲ ਸਜੀ ਇਸ ਪੇਸ਼ਕਾਰੀ ਨੇ ਭਰਪੂਰ ਆਡੀਟੋਰੀਅਮ ਵਿੱਚ ਮੌਜੂਦ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਤੋਂ ਆਏ ਦਰਸ਼ਕਾਂ ਦੇ ਨਾਲ ਬੈਠ ਕੇ ਮੋਹਾਲੀ ਵਿਖੇ ਹੋਈ ਇਸ ਪੇਸ਼ਕਾਰੀ ਦਾ ਆਨੰਦ ਮਾਣਿਆ। ਅੱਜ ਦੀ ਇਸ ਪੇਸ਼ਕਾਰੀ ਨਾਲ ਸੂਬੇ ਵਿੱਚ ਨਿਰਧਾਰਤ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ।
ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਾਟਕ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਨਾਟਕ ਸੱਚ, ਧਰਮ, ਦਇਆ, ਸਦਭਾਵਨਾ ਅਤੇ ਏਕਤਾ ਵਰਗੀਆਂ ਸਦੀਵੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੰਦਾ ਹੈ ਅਤੇ ਦਰਸ਼ਕਾਂ ਨੂੰ ਇੱਕ ਪ੍ਰਭਾਵਸ਼ਾਲੀ ਸੱਭਿਆਚਾਰਕ ਤੇ ਕਲਾਤਮਕ ਅਨੁਭਵ ਪ੍ਰਦਾਨ ਕਰਦਾ ਹੈ।
ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸਾਰੀਆਂ ਪੇਸ਼ਕਾਰੀਆਂ ਮੁਫ਼ਤ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਇਸ ਨਾਟਕ ਨੂੰ ਦੇਖ ਸਕਣ ਅਤੇ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਸਕਣ।
ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ, “ਪੰਜਾਬ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ ਅਤੇ ਸੂਬਾ ਸਰਕਾਰ ਇਸ ਦੀ ਸ਼ਾਨਾਮੱਤੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ‘ਹਮਾਰੇ ਰਾਮ’ ਨਾਟਕ ਭਗਵਾਨ ਸ੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸ਼ਕਾਂ ਸਾਹਮਣੇ ਪੇਸ਼ ਕਰਦਾ ਹੈ। ਇਸ ਪੇਸ਼ਕਾਰੀ ਦੀ ਵਿਸ਼ੇਸ਼ ਖਿੱਚ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਦੀ ਸ਼ਮੂਲੀਅਤ ਹੈ, ਜਿਨ੍ਹਾਂ ਦੀ ਅਦਾਕਾਰੀ ਨੇ ਨਾਟਕ ਦੀ ਪੇਸ਼ਕਾਰੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਹੈ।”
ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ  ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤੇਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਲਈ ਲਗਾਤਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਨੂੰ ਸਮਰਪਿਤ ਪ੍ਰੋਗਰਾਮ ਇਸੇ ਲੜੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਸੂਬੇ ਦੀਆਂ ਵਿਭਿੰਨ ਅਧਿਆਤਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ।
‘ਹਮਾਰੇ ਰਾਮ’ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਨਾਟਕ ਰਾਮਾਇਣ ਨੂੰ ਵਿਲੱਖਣ ਦ੍ਰਿਸ਼ਟੀਕੋਣਾਂ ਰਾਹੀਂ ਪੇਸ਼ ਕਰਦਾ ਹੈ ਅਤੇ ਇਸ ਦੀ ਅਧਿਆਤਮਿਕ ਭਾਵਨਾ ਨਾਲ ਵੀ ਪੂਰੀ ਤਰ੍ਹਾਂ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪੇਸ਼ਕਾਰੀ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸ਼ਲਾਘਾ ਮਿਲੀ ਹੈ ਅਤੇ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਵੱਲੋਂ ਇਸ ਨੂੰ ਪਸੰਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ, “ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਸ਼ਵ ਪੱਧਰੀ ਰੰਗਮੰਚ ਦੇ ਮਾਧਿਅਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨਾਲ ਜੋੜਨਾ ਹੈ। ਮੈਨੂੰ ਉਮੀਦ ਹੈ ਕਿ ਇਹ ਵਿਲੱਖਣ ਪੇਸ਼ਕਾਰੀ ਸੱਚ, ਧਰਮ, ਦਇਆ ਅਤੇ ਸਦਭਾਵਨਾ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰੇਗੀ।”
ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੀ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ ਆਪਸੀ ਸਤਿਕਾਰ, ਸਮਾਜਿਕ ਏਕਤਾ ਅਤੇ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਦੀ ਰਹੇਗੀ, ਜੋ ਲੋਕਾਂ ਨੂੰ ਭਾਰਤ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ।
ਕਲਾਕਾਰਾਂ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ, “ਮੈਂ 150 ਕਲਾਕਾਰਾਂ ਦੀ ਪੂਰੀ ਟੀਮ ਦਾ ਪੰਜਾਬ ਦੀ ਇਸ ਪਵਿੱਤਰ ਅਤੇ ਸ਼ਾਨਾਮੱਤੀ ਧਰਤੀ ’ਤੇ ਦਿਲੋਂ ਸਵਾਗਤ ਕਰਦਾ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕ ਇਸ ਸਮਾਗਮ ਵਿੱਚ ਇਕੱਠੇ ਸ਼ਾਮਲ ਹੋ ਰਹੇ ਹਨ, ਜੋ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੁੜੇ ਰਹਿਣਾ ਅਤੇ ਇਸ ਬਾਰੇ ਜਾਣੂ ਹੋਣਾ ਚਾਹੀਦਾ ਹੈ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਭਿਆਚਾਰ ਦੇ ਪ੍ਰਚਾਰ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸਰਕਾਰ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਦੀ ਸੰਭਾਲ, ਪ੍ਰਚਾਰ ਅਤੇ ਪਸਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਰਾਮਾਇਣ ਦੀ ਸ਼ਾਨਾਮੱਤੀ ਨਾਟਕੀ ਪੇਸ਼ਕਾਰੀ
‘ਹਮਾਰੇ ਰਾਮ’ ਰਾਮਾਇਣ ’ਤੇ ਆਧਾਰਿਤ ਇੱਕ ਵਿਸ਼ਾਲ ਨਾਟਕੀ ਪੇਸ਼ਕਾਰੀ ਹੈ, ਜੋ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਰੰਗਮੰਚੀ ਅੰਦਾਜ਼ ਵਿੱਚ ਪੇਸ਼ ਕਰਦੀ ਹੈ ਅਤੇ ਮਹਾਰਿਸ਼ੀ ਵਾਲਮੀਕਿ ਦੀ ਰਾਮਾਇਣ ਦੀ ਅਧਿਆਤਮਿਕ ਭਾਵਨਾ ਨਾਲ ਜੁੜੀ ਹੋਈ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲਿਸਿਟੀ ਥੀਏਟਰ ਵੱਲੋਂ ਪੇਸ਼ ਕੀਤੇ ਗਏ ਇਸ ਨਾਟਕ ਵਿੱਚ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਨੇ ਰਾਵਣ ਦੀ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਨਾਲ ਹੋਰ ਪ੍ਰਸਿੱਧ ਕਲਾਕਾਰਾਂ ਦੀ ਟੀਮ ਨੇ ਵੀ ਸ਼ਾਨਦਾਰ ਅਦਾਕਾਰੀ ਕੀਤੀ।
ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ
ਮੋਹਾਲੀ ਵਿਖੇ ਹੋਈ ਪੇਸ਼ਕਾਰੀ ਨੇ ਪਹਿਲੇ ਦ੍ਰਿਸ਼ ਤੋਂ ਲੈ ਕੇ ਅੰਤਿਮ ਪਰਦੇ ਤੱਕ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਪ੍ਰਭਾਵਸ਼ਾਲੀ ਅਦਾਕਾਰੀ, ਸੰਵਾਦ, ਰੂਹਾਨੀ ਸੰਗੀਤ, ਸ਼ਾਨਦਾਰ ਦ੍ਰਿਸ਼ਾਂ ਅਤੇ ਵਿਸ਼ਾਲ ਮੰਚ ਸਜਾਵਟ ਦੇ ਸੁਮੇਲ ਨੇ ਦਰਸ਼ਕਾਂ ਲਈ ਇੱਕ ਪ੍ਰਭਾਵਸ਼ਾਲੀ ਅਤੇ ਅਧਿਆਤਮਿਕ ਅਨੁਭਵ ਸਿਰਜਿਆ।
ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਵਾਰ-ਵਾਰ ਤਾੜੀਆਂ ਨਾਲ ਸਰਾਹਿਆ ਗਿਆ। ਪੂਰੀ ਕਲਾਕਾਰ ਟੀਮ ਨੇ ਰਾਮਾਇਣ ਦੇ ਪਾਤਰਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਜੀਵੰਤ ਕੀਤਾ। ਨਾਟਕ ਦੀ ਭਾਵਨਾਤਮਕ ਗਹਿਰਾਈ, ਅਧਿਆਤਮਿਕ ਮਾਹੌਲ ਅਤੇ ਕਲਾਤਮਕ ਪੇਸ਼ਕਾਰੀ ਨੇ ਦਰਸ਼ਕਾਂ ’ਤੇ ਡੂੰਘੀ ਛਾਪ ਛੱਡੀ।
---------

-hamare-ram-theatrical-performance-enthrals-audience-in-mohali-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com