punjab-sir-nears-completion-more-than-99-work-of-sir-over-ceo-anindita-mitra

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ

Oct1,2026 | Narinder Kumar | Chandigarh

55 ਵਿਧਾਨ ਸਭਾ ਹਲਕਿਆਂ ਅਤੇ 08 ਜ਼ਿਲ੍ਹਿਆਂ ਨੇ ਮੁਕੰਮਲ ਕੀਤੀ 100 ਫ਼ੀਸਦ ਐੱਸ.ਆਈ.ਆਰ.-2026 ਪ੍ਰਕਿਰਿਆ

 
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ.ਆਈ.ਆਰ. 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ   ਨੂੰ ਦਫ਼ਤਰਾਂ ਵਿੱਚ ਸੱਦਣ ਦੀ ਬਜਾਏ ਉਨ੍ਹਾਂ ਪਾਸੋਂ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ 'ਤੇ ਇਕੱਤਰ ਕਰਨਗੇ।
ਉਨ੍ਹਾਂ ਕਿਹਾ, "ਇਸ ਪ੍ਰਬੰਧ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓਜ਼) ਦੇ ਦਫ਼ਤਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ।"
ਇਸ ਤੋਂ ਇਲਾਵਾ, ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਜੇ ਵੀ ਕੁੱਝ ਕੰਮ ਬਾਕੀ ਹੈ, ਉੱਥੇ ਵੋਟਰਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਦੇ ਅਖ਼ੀਰਲੇ ਦਿਨਾਂ (ਵੀਕੈਂਡ) ‘ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵੋਟਰ ਸੂਚੀ ਨਾਲ ਸਬੰਧਤ ਸ਼ੰਕਿਆਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਸੂਬੇ ਭਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।
ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਸਮੁੱਚੀ ਚੋਣ ਮਸ਼ੀਨਰੀ ਨਾਲ ਤਾਲਮੇਲ ਕਰਕੇ ਇਸ ਪੂਰੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਜਲਦ ਤੋਂ ਜਲਦ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

------

punjab-sir-nears-completion-more-than-99-work-of-sir-over-ceo-anindita-mitra


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com