punjab-government-nears-completion-of-1-000-modern-anganwadi-centres-laying-strong-foundation-for-brighter-future-of-every-child-dr-baljit-kaur

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

Oct22,2026 | Narinder Kumar | Chandigarh

*100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨੂੰ ਮਿਲ ਰਿਹਾ ਨਵਾਂ ਹੁਲਾਰਾ*

*ਨਵੇਂ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ*

 
ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ 'ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ।
ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਮੂਹ ਭਾਈਚਾਰਾ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਇਹ ਕੇਂਦਰ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਦੇ ਮਜ਼ਬੂਤ ਕੇਂਦਰ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਬੱਚਿਆਂ ਦੇ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਕਦਮ ਇੱਕ ਸਿਹਤਮੰਦ, ਸਿੱਖਿਅਤ ਅਤੇ ਸਸ਼ਕਤ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਇੱਕ ਹੋਰ ਮਜ਼ਬੂਤ ਪੜਾਅ ਹੈ।
-----------

punjab-government-nears-completion-of-1-000-modern-anganwadi-centres-laying-strong-foundation-for-brighter-future-of-every-child-dr-baljit-kaur


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com