*ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ" />

hardeep-singh-mundian-hands-over-appointment-letters-to-11-newly-recruited-employees-in-water-supply-and-sanitation-department

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Nov3,2026 | Narinder Kumar | Chandigarh

*ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 570 ਮੁਲਾਜ਼ਮਾਂ ਦੀ ਭਰਤੀ ਨਾਲ ਸੇਵਾਵਾਂ ਹੋਈਆਂ ਬਿਹਤਰ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਮਿਲੀ ਮਜ਼ਬੂਤੀ*


ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਵਿੱਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਭਵਨ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ। ਇਸ ਨੀਤੀ ਤਹਿਤ ਸਰਕਾਰੀ ਸੇਵਾ ਦੌਰਾਨ ਅਕਾਲ ਚਲਾਣਾ ਕਰ ਗਏ ਮੁਲਾਜ਼ਮਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਇੱਕ ਜੂਨੀਅਰ ਡਰਾਫਟਸਮੈਨ, ਤਿੰਨ ਕਲਰਕ ਅਤੇ ਸੱਤ ਸੇਵਾਦਾਰ ਸ਼ਾਮਲ ਹਨ।
ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵੇਂ ਭਰਤੀ ਹੋਏ ਮੁਲਾਜ਼ਮ ਆਪਣੀ ਸਮਰਪਿਤ ਸੇਵਾ ਰਾਹੀਂ ਪੰਜਾਬ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਸੂਬਾ ਸਰਕਾਰ ਨੇ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਚਨਬੱਧਤਾ ਨਾਲ ਨਿਭਾਉਣ ਅਤੇ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ।
ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਬੰਧੀ ਮਾਨ ਸਰਕਾਰ ਦੇ ਯਤਨਾਂ ਬਾਰੇ ਦੱਸਦਿਆਂ ਸ. ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਆਸਾਮੀਆਂ ਭਰਨ ਦੀ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2022-23 ਤੋਂ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ।
ਭਰਤੀ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵਿਭਾਗ ਵੱਲੋਂ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋ-ਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਤਕਨੀਕੀ ਸਹਾਇਕ, 135 ਸੇਵਾਦਾਰ, ਦੋ ਚੌਕੀਦਾਰ ਅਤੇ 11 ਸਫ਼ਾਈ ਸੇਵਕ ਭਰਤੀ ਕੀਤੇ ਗਏ ਹਨ। ਇਹ ਸਾਰੇ ਮੁਲਾਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਾਧੂ ਮੁਲਾਜ਼ਮਾਂ ਦੀ ਭਰਤੀ ਨਾਲ ਵਿਭਾਗ ਦੀਆਂ ਮਨੁੱਖੀ ਸਰੋਤਾਂ ਸਬੰਧੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ ਅਤੇ ਚੱਲ ਰਹੇ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਪੇਂਡੂ ਪੰਜਾਬ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਰੁਜ਼ਗਾਰ ਯੋਜਨਾਵਾਂ ਤਹਿਤ ਯੋਗ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੀ ਯਤਨਸ਼ੀਲ ਹੈ।
ਨਵ-ਨਿਯੁਕਤ ਮੁਲਾਜ਼ਮਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਉਮੀਦ ਜਤਾਈ ਕਿ ਉਹ ਲੋਕ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦਿਆਂ ਪੂਰੀ ਲਗਨ ਨਾਲ ਕੰਮ ਕਰਨਗੇ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਕਾਰਜਕੁਸ਼ਲਤਾ ਤੇ ਤਰੱਕੀ ਵਿੱਚ ਯੋਗਦਾਨ ਪਾਉਣਗੇ।
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਖੇਤਰ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਦੌਰਾਨ ਵਿੱਤ ਕਮਿਸ਼ਨਰ (ਰੈਵੀਨਿਊ) ਸ੍ਰੀਮਤੀ ਜਸਪ੍ਰੀਤ ਤਲਵਾੜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਮਵੀਰ, ਵਿਭਾਗ ਦੀ ਮੁਖੀ ਸ੍ਰੀਮਤੀ ਸਈਅਦ ਸਹਿਰਿਸ਼ ਅਸਗਰ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਮੁੱਖ ਇੰਜੀਨੀਅਰ ਹਾਜ਼ਰ ਸਨ।
----------

hardeep-singh-mundian-hands-over-appointment-letters-to-11-newly-recruited-employees-in-water-supply-and-sanitation-department


Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com