punjab-inks-two-landmark-mous-to-boost-industry-ready-skills-jobs-for-punjab-s-youth

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

Nov10,2026 | Narinder Kumar | Chandigarh

 
*• ਭਾਰੀ ਮੰਗ ਵਾਲੇ ਫੁੱਟਵੀਅਰ ਅਤੇ ਆਟੋਮੋਟਿਵ ਖੇਤਰਾਂ ਵਿੱਚ ਵਿਸ਼ਵ ਪੱਧਰੀ ਅਤੇ ਉਦਯੋਗ ਆਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਐਫ.ਡੀ.ਡੀ.ਆਈ, ਐਨ.ਆਈ.ਆਈ.ਐਫ.ਟੀ ਅਤੇ ਐਸ.ਆਈ.ਏ.ਡੀ.ਐਸ. ਨਾਲ ਕੀਤੀ ਭਾਈਵਾਲੀ: ਅਮਨ ਅਰੋੜਾ*

*• ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ: ਅਮਨ ਅਰੋੜਾ*

 
ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ।
ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਆਪਣੇ ਸਿਖਲਾਈ ਪ੍ਰੋਗਰਾਮਾਂ ਨੂੰ ਆਟੋਮੋਟਿਵ ਅਤੇ ਫੁੱਟਵੀਅਰ ਵਰਗੇ ਉੱਚ-ਵਿਕਾਸ ਵਾਲੇ ਖੇਤਰਾਂ ਦੀਆਂ ਖਾਸ ਜ਼ਰੂਰਤਾਂ ਨਾਲ ਜੋੜ ਕੇ, ਅਸੀਂ ਨੌਕਰੀ ਲੱਭਣ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਭਵਿੱਖੀ ਹੁਨਰਾਂ ਨਾਲ ਲੈੱਸ ਕਰ ਰਹੇ ਹਾਂ। ਐਫਡੀਡੀਆਈ ਅਤੇ ਐਨਆਈਆਈਐਫਟੀ ਵਰਗੇ ਪ੍ਰਮੁੱਖ ਰਾਸ਼ਟਰੀ ਸੰਸਥਾਨਾਂ ਦੀ ਸਾਡੇ ਨਾਲ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਮਿਲੇ, ਜੋ ਸਿੱਧੇ ਤੌਰ 'ਤੇ ਬਿਹਤਰ ਕਰੀਅਰ ਸੰਭਾਵਨਾਵਾਂ ਵਿੱਚ ਮਦਦ ਕਰਦੀ ਹੈ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।"
ਇਸ ਭਾਈਵਾਲੀ ਦੇ ਮੁੱਖ ਉਦੇਸ਼ਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਭਾਈਵਾਲੀ ਤਹਿਤ ਫੁੱਟਵੀਅਰ ਸੈਕਟਰ ਵਿੱਚ ਰਾਸ਼ਟਰੀ ਮਹੱਤਤਾ ਦੀ ਇੱਕ ਪ੍ਰਮੁੱਖ ਸੰਸਥਾ ਵਜੋਂ ਐਫਡੀਡੀਆਈ ਦੀ ਮੁਹਾਰਤ, ਪਹਿਰਾਵੇ ਅਤੇ ਫੈਸ਼ਨ ਵਿੱਚ ਐਨਆਈਆਈਐਫਟੀ ਦੀ ਖਾਸੀਅਤ ਅਤੇ ਆਟੋਮੋਟਿਵ ਅਤੇ ਡਰਾਈਵਿੰਗ ਵਿੱਚ ਐਸਆਈਏਡੀਐਸ ਦੀ ਮੁਹਾਰਤ ਦਾ ਲਾਭ ਲੈਣਗੀਆਂ। ਇਹਨਾਂ ਭਾਈਵਾਲੀਆਂ ਦਾ ਉਦੇਸ਼ ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨਾ, ਉਦਯੋਗ-ਆਧਾਰਿਤ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰਯੋਗਤਾ ਨੂੰ ਵਧਾਉਣਾ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਜਿਸ ਵਿੱਚ ਐਨਐਸਕਿਊਐਫ -ਆਧਾਰਿਤ ਪ੍ਰੋਗਰਾਮ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਇਨ੍ਹਾਂ ਸਮਝੌਤਿਆਂ ਉੱਤੇ ਹਸਤਾਖ਼ਰ ਪੀਐਸਡੀਐਮ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਐਨਐਸਕਿਊਐਫ -ਅਧਾਰਿਤ ਸਿਖਲਾਈ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਪ੍ਰਦਾਨ ਕਰਨਗੇ ਤਾਂ ਜੋ ਹੁਨਰ ਦੇ ਪਾੜੇ ਨੂੰ ਪੂਰਿਆ ਜਾ ਸਕੇ, ਰੋਜ਼ਗਾਰਯੋਗਤਾ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਕਰੀਅਰ ਦੇ ਬਿਹਤਰ ਮੌਕੇ ਪੈਦਾ ਕੀਤੇ ਜਾ ਸਕਣ।
ਸ੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਪੀਐਸਡੀਐਮ ਅਤੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸਆਈਏਡੀਐਸ ), ਮਾਹੂਆਣਾ ਦਰਮਿਆਨ ਪਹਿਲਾ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਉੱਚ-ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿੱਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਸਿਖਿਆਰਥੀਆਂ ਨੂੰ ਵਿਕਸਤ ਹੋ ਰਹੇ ਆਵਾਜਾਈ ਉਦਯੋਗ ਲਈ ਲੋੜੀਂਦੇ ਤਕਨੀਕੀ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦੂਜਾ ਸਮਝੌਤਾ  ਪੀਐਸਡੀਐਮ, ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਉਦਯੋਗ ਤੇ ਵਣਜ ਵਿਭਾਗ, ਪੰਜਾਬ ਸਰਕਾਰ ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਦਰਮਿਆਨ ਸਹੀਬੱਧ ਕੀਤਾ ਗਿਆ, ਜੋ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਤੇ ਰੁਜ਼ਗਾਰ ਅਧਾਰਤ ਸਿਖਲਾਈ 'ਤੇ ਕੇਂਦ੍ਰਿਤ ਹੋਵੇਗਾ। ਇਸ ਵਿੱਚ ਫੁੱਟਵੀਅਰ ਅੱਪਰ ਸਟਿੱਚਿੰਗ ਟੈਕਨੀਸ਼ੀਅਨ, ਸਪੋਰਟਸ ਫੁੱਟਵੀਅਰ ਅਸੈਂਬਲੀ ਟੈਕਨੀਸ਼ੀਅਨ, ਫੁੱਟਵੀਅਰ ਸੀਏਡੀ/ਸੀਏਐਮ ਅਪਰੇਟਰ ਅਤੇ ਫੁੱਟਵੀਅਰ ਪੈਟਰਨ ਕਟਰ ਦੀ ਸਿਖਲਾਈ ਦਿੱਤੀ ਜਾਵੇਗੀ।
--------------

punjab-inks-two-landmark-mous-to-boost-industry-ready-skills-jobs-for-punjab-s-youth


pbpunjab ad banner image

Related News

pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com