" />

minister-harpal-singh-cheema-directs-all-departments-to-submit-posh-act-compliance-reports

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

Nov18,2026 | Narinder Kumar | Chandigarh

*ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ: ਹਰਪਾਲ ਸਿੰਘ ਚੀਮਾ*

*ਮੁਲਾਜ਼ਮਾਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ ਹਨ: ਹਰਪਾਲ ਸਿੰਘ ਚੀਮਾ*

*ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਵੱਲੋਂ ਵੈੱਬਸਾਈਟਾਂ ਅਤੇ ਨੋਟਿਸ ਬੋਰਡਾਂ 'ਤੇ ਪੋਸ਼ ਕਮੇਟੀ ਮੈਂਬਰਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਹੁਕਮ*

 
ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ।
ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਰਿਪੋਰਟ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਲੋੜੀਂਦੀਆਂ ਕਮੇਟੀਆਂ ਦੇ ਗਠਨ ਦੀ ਪੁਸ਼ਟੀ ਕਰੇਗੀ।"
ਵਿੱਤ ਮੰਤਰੀ ਨੇ ਵਿਭਾਗ ਨੂੰ ਇਹ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿ ਸਾਰੇ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨੇ ਲਾਜ਼ਮੀ ਕੀਤੇ ਜਾਣ।
ਔਰਤਾਂ ਦੀ ਕੰਮ ਵਾਲੀ ਥਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਤੋਂ ਇਲਾਵਾ, ਹਰਪਾਲ ਸਿੰਘ ਚੀਮਾ ਨੇ ਕਈ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਵਿਸਤ੍ਰਿਤ ਮੀਟਿੰਗਾਂ ਕੀਤੀਆਂ ਤਾਂ ਜੋ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਨੂੰ ਸੁਣਿਆ ਜਾ ਸਕੇ ਅਤੇ ਉਨ੍ਹਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਵਿਚਾਰਿਆ ਜਾ ਸਕੇ।
ਸਾਰੀਆਂ ਨੁਮਾਇੰਦਾ ਜਥੇਬੰਦੀਆਂ ਨੂੰ ਧਿਆਨ ਅਤੇ ਹਮਦਰਦੀ ਨਾਲ ਸੁਣਦਿਆਂ, ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੇ ਮਸਲਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਹਨ ਅਤੇ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।"
ਮੀਟਿੰਗਾਂ ਦੌਰਾਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤੋਂ ਵਿੱਤ ਸਕੱਤਰ ਰਣਜੀਤ ਕੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਕੌਰ, ਪੰਜਾਬ ਪੁਲਿਸ 2016 ਵੇਟਿੰਗ ਲਿਸਟ ਉਮੀਦਵਾਰਾਂ ਵੱਲੋਂ ਅਮਨਦੀਪ ਸਿੰਘ, ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਤੋਂ ਬੇਅੰਤ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਤੋਂ ਗੁਰਬਾਜ਼ ਸਿੰਘ, ਪੰਜਾਬ ਦੀ ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਤੋਂ ਗੁਰਪ੍ਰਤਾਪ ਸਿੰਘ ਔਲਖ, ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ ਤੋਂ ਹਰਿੰਦਰਜੀਤ ਕੌਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ.) ਤੋਂ ਸਰੋਜ ਛਪੜੀਵਾਲਾ ਸਮੇਤ ਹੋਰ ਯੂਨੀਅਨ ਮੈਂਬਰਾਂ ਨੇ ਆਪੋ-ਆਪਣੇ ਮਸਲੇ ਅਤੇ ਚਿੰਤਾਵਾਂ ਉਠਾਈਆਂ।
----------

minister-harpal-singh-cheema-directs-all-departments-to-submit-posh-act-compliance-reports


pbpunjab ad banner image

Related News

pbpunjab ad banner image pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com