ਲੁਧਿਆਣਾ 21 ਸਤੰਬਰ
ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵੱਲੋਂ ਫਾਰਮਰ ਫਸਟ ਪ੍ਰੋਜੈਕਟ ਅਧੀਨ ਮਾਹਿਰਾਂ ਦੀ ਇੱਕ ਟੀਮ ਨੇ ਗੋਦ ਲਏ ਪਿੰਡਾਂ ਵਿੱਚ ਇੱਕ ਸਿਖਲਾਈ ਕੈਂਪ ਲਗਾਏ| ਇਹਨਾਂ ਪਿੰਡਾਂ ਵਿਚ ਸੰਗਰੂਰ ਦੇ ਭੋਜੋਵਾਲੀ ਅਤੇ ਭੱਦਲਵੱਢ ਪਿੰਡ ਸ਼ਾਮਿਲ ਹਨ| ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਨਾਲ-ਨਾਲ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ, ਖੁੰਬਾਂ ਦੀ ਕਾਸ਼ਤ ਅਤੇ ਖੇਤੀ ਉਤਪਾਦਨ ਦੀ ਪ੍ਰੋਸੈਸਿੰਗ ਬਾਰੇ ਦੱਸਿਆ ਗਿਆ| ਇਹਨਾਂ ਪਿੰਡਾਂ ਦੇ 50 ਦੇ ਕਰੀਬ ਕਿਸਾਨ ਇਸ ਸਿਖਲਾਈ ਕੈਂਪ ਵਿਚ ਸ਼ਾਮਿਲ ਹੋਏ|
ਪਸਾਰ ਮਾਹਿਰ ਡਾ ਪੰਕਜ ਕੁਮਾਰ ਨੇ ਕਿਸਾਨਾਂ ਨੂੰ ਇਸ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ| ਫ਼ਸਲ ਵਿਗਿਆਨੀ ਡਾ. ਵਜਿੰਦਰ ਪਾਲ ਕਾਲੜਾ ਨੇ ਪਰਾਲੀ ਦੀ ਸੰਭਾਲ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ| ਉਹਨਾਂ ਕਿਹਾ ਕਿ ਹੈਪੀਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿਚ ਸੰਭਾਲ ਕੇ ਮਿੱਟੀ ਦੇ ਗੁਣਾਂ ਵਿਚ ਵਾਧਾ ਸੰਭਵ ਹੈ| ਉਹਨਾਂ ਨੇ ਵਾਤਾਵਰਨ ਪੱਖੀ ਤਕਨੀਕਾਂ ਤੇ ਵੀ ਰੌਸ਼ਨੀ ਪਾਈ|
ਡਾ. ਗੁਰਵੀਰ ਕੌਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਉਪਜ ਦੀ ਪ੍ਰੋਸੈਸਿੰਗ ਬਾਰੇ ਗੱਲ ਕੀਤੀ| ਉਹਨਾਂ ਨੇ ਖੇਤੀ ਪ੍ਰੋਸੈਸਿੰਗ ਦੇ ਵੱਖ-ਵੱਖ ਤਰੀਕਿਆਂ ਅਤੇ ਉਸਦੇ ਪ੍ਰਭਾਵ ਤੇ ਚਾਨਣਾ ਪਾਇਆ| ਨਾਲ ਹੀ ਗੰਨੇ ਦੀ ਬਿਜਾਈ ਵਾਲੇ ਖੇਤਰਾਂ ਵਿਚ ਗੁੜ ਬਨਾਉਣ ਲਈ ਪ੍ਰੇਰਿਤ ਕਰਦਿਆਂ ਡਾ. ਗੁਰਵੀਰ ਕੌਰ ਨੇ ਕਿਸਾਨਾਂ ਨੂੰ ਪ੍ਰੋਸੈਸਿੰਗ ਦੇ ਮਹੱਤਵ ਤੋਂ ਜਾਣੂੰ ਕਰਵਾਇਆ|
pau-the-experts-of-the-adopted-villages-told-the-gurus-of-scientific-farmingv
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)