ਪੀ ਏ ਯੂ ਦੇ ਵਿਦਿਆਰਥੀਆਂ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੇਤੀ ਜੰਗਲਾਤ ਫਸਲਾਂ ਦੀ ਕਾਸ਼ਤ ਲਈ ਮੌਜੂਦਾ ਕਣਕ-ਝੋਨਾ ਦੇ ਫਸਲੀ ਚੱਕਰ ਵਿੱਚ ਵਿਭਿੰਨਤਾ ਲਿਆਉਣ ਦੇ ਉਦੇਸ਼ ਨਾਲ ਰਾਵੇ ਅਧੀਨ ਇਕ ਜਾਗਰੂਕਤਾ ਕੈਂਪ ਲਾਇਆ। ਇਸ ਕੈਂਪ ਵਿਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਦਾ ਮਹੱਤਵ ਬਾਰੇ ਜਾਗਰੂਕਤਾ ਦਾ ਪਸਾਰ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝਾਂਡੇ ਦੇ ਖੇਡ ਮੈਦਾਨ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਾਲਜ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ ਦੇ ਵਿਦਿਆਰਥੀਆਂ ਵਲੋਂ ਇਸ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ: ਐਮ.ਆਈ.ਐਸ.ਗਿੱਲ, ਡੀਨ, ਬਾਗਬਾਨੀ ਅਤੇ ਜੰਗਲਾਤ ਕਾਲਜ ਸਨ।
ਡਾ. ਗਿੱਲ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਵਿਭਿੰਨਤਾ ਅਤੇ ਵਾਤਾਵਰਨ ਸੁਧਾਰ ਵਿੱਚ ਬਾਗਬਾਨੀ ਦੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਲਾਹ ਦਿੱਤੀ ਅਤੇ ਫਲਾਂ ਦੇ ਪੌਦਿਆਂ ਦੇ ਆਲੇ-ਦੁਆਲੇ ਮਲਚ ਵਜੋਂ ਵਰਤਣ ਲਈ ਝੋਨੇ ਦੀ ਪਰਾਲੀ ਦੇ ਫਾਇਦਿਆਂ ਬਾਰੇ ਦੱਸਿਆ। ਰਾਵੇ ਦੇ ਕੋਆਰਡੀਨੇਟਰ ਡਾ. ਜਸਵਿੰਦਰ ਬਰਾੜ ਨੇ ਪੀਏਯੂ ਵਿਖੇ ਕੀਤੀਆਂ ਜਾ ਰਹੀਆਂ ਪਸਾਰ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਦੱਸਿਆ । ਉਹਨਾਂ ਨੇ ਵਿਦਿਆਰਥੀਆਂ ਨੂੰ ਕਿਸਾਨਾਂ ਤੋਂ ਖੇਤੀਬਾੜੀ ਦੇ ਵਿਹਾਰਕ ਗਿਆਨ ਨੂੰ ਸਮਝਣ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਰਾਹੀਂ ਪੀ. ਏ. ਯੂ. ਦੀਆਂ ਪਸਾਰ ਗਤੀਵਿਧੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਦਿਆਰਥੀਆਂ ਲਈ ਰਾਵੇ ਪ੍ਰੋਗਰਾਮ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)