-

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ

Nov17,2023 | Narinder Kumar |

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਸੁਖਵੰਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਸ.ਸੁਰਿੰਦਰ ਸਿੰਘ ਚੌਹਾਨ, ਸੁਖਵਿੰਦਰ ਸਿੰਘ ਹੈਪੀ ਕੋਚਰ,ਹਰਮੀਤ ਸਿੰਘ ਡੰਗ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਪ੍ਰਮੁੱਖ ਅਹੁਦੇਦਾਰ, ਸ.ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ,
ਹਰਬੰਸ ਸਿੰਘ ਰਾਜਾ ,ਬਲਜੀਤ ਸਿੰਘ ਬਾਵਾ, ਗਰਦੀਪ ਸਿੰਘ ਡੀਮਾਰਟੇ,ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ ਡੰਗ,ਇੰਦਰਬੀਰ ਸਿੰਘ ਬੱਤਰਾ, ਹਰਪ੍ਰੀਤ ਸਿੰਘ, ਨੀਟਾ,ਅਵਤਾਰ ਸਿੰਘ ਮਿੱਡਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

-


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com