ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਸਰਪ੍ਰਸਤ ਆਗਿਆਪਾਲ ਸਿੰਘ ਬਜਾਜ ਜੋ ਪਿਛਲੇ ਦਿਨੀਂ ਨਿਊਜ਼ੀਲੈਂਡ ਤੋਂ ਆਏ ਹਨ, ਅੱਜ ਉਹ ਪਰਿਵਾਰ " />
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਸਰਪ੍ਰਸਤ ਆਗਿਆਪਾਲ ਸਿੰਘ ਬਜਾਜ ਜੋ ਪਿਛਲੇ ਦਿਨੀਂ ਨਿਊਜ਼ੀਲੈਂਡ ਤੋਂ ਆਏ ਹਨ, ਅੱਜ ਉਹ ਪਰਿਵਾਰ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਪਹੁੰਚੇ। ਇਸ ਸਮੇਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਫਾਊਂਡੇਸ਼ਨ ਨੰਬਰਦਾਰ ਜਸਪਾਲ ਸਿੰਘ ਗਿੱਲ ਅਤੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸੁਰਜੀਤ ਕੌਰ (ਸ਼ੰਮੀ ਬਜਾਜ) ਵੀ ਹਾਜ਼ਰ ਸਨ।
ਇਸ ਸਮੇਂ ਸ. ਬਜਾਜ ਅਤੇ ਬਾਵਾ ਨੇ ਲੋੜਵੰਦਾਂ ਨੂੰ ਕੰਬਲ ਅਤੇ ਜੈਕਟਾਂ ਵੰਡੀਆਂ ਜੋ ਕਿ ਆ ਰਹੀਆਂ ਸਰਦੀਆਂ ਵਿਚ ਹਰ ਇੱਕ ਨੂੰ ਜ਼ਰੂਰਤ ਹੈ। ਇਸ ਸਮੇਂ ਸ. ਬਜਾਜ ਨੇ ਕਿਹਾ ਕਿ ਦਸਵੰਧ ਕੱਢਦੇ ਹੋਏ ਲੋੜਵੰਦ ਪਰਿਵਾਰਾਂ ਦੀ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸੇਵਾ ਕਰਨਾ ਹਰ ਇਨਸਾਨ ਦਾ ਫ਼ਰਜ਼ ਹੈ ਜੋ ਸਾਨੂੰ ਸਾਡੇ ਮਹਾਨ ਗੁਰੂਆਂ ਨੇ ਰਸਤਾ ਦਿਖਾਇਆ ਹੈ।
ਇਸ ਸਮੇਂ ਸ਼੍ਰੀ ਬਾਵਾ ਨੇ ਕਿਹਾ ਕਿ ਆਗਿਆਪਾਲ ਸਿੰਘ ਬਜਾਜ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਲੜਾਈ ਲੜ ਰਹੇ ਹਨ ਅਤੇ ਲੋਕਾਂ ਦੀਆਂ ਦੁਆਵਾਂ ਨਾਲ ਚਿਹਰੇ 'ਤੇ ਮੁਸਕਰਾਹਟ ਲੈ ਕੇ ਸਮਾਜ ਸੇਵਾ ਦਾ ਝੰਡਾ ਚੁੱਕ ਕੇ ਮਨੁੱਖਤਾ ਨੂੰ ਪਿਆਰ ਕਰਦੇ ਹੋਏ ਸਭ ਨੂੰ ਖ਼ੁਸ਼ੀਆਂ ਵੰਡ ਰਹੇ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)