ਯੁਗ ਕਵੀ ਪ੍ਰੋਃ ਮੋਹਨ ਸਿੰਘ ਜੀ ਦੀ ਬੇਟੀ ਪ੍ਰੋਃ ਜ਼ਿੰਦਾਂ ਪੁਰੀ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰੋਃ ਜ਼ਿੰਦਾ ਪੁਰੀ ਪਿਛਲੇ ਕੁਝ ਅਰਸੇ ਤੋਂ ਭਾਵੇਂ ਬੀਮਾਰ ਸਨ ਪਰ ਪ੍ਰੋਃ ਮੋਹਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20ਅਕਤੂਬਰ ਦੇ ਸਮਾਗਮਾਂ ਵਿੱਚ ਪੂਰੀ ਦਿਲਚਸਪੀ ਲੈਂਦੇ ਸਨ। ਉਨ੍ਹਾਂ ਨੇ ਆਖਰੀ ਸਵਾਸ ਆਪਣੇ ਭਤੀਜੇ ਮਨੂ ਪੁਰੀ ਸਪੁੱਤਰ ਵਿਜੈ ਮੋਹਨ ਸਿੰਘ ਕੋਲ ਰਹਿੰਦਿਆਂ ਮੋਹਾਲੀ ਚ ਤਿਆਗੇ। ਉਨ੍ਹਾ ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰੇ ਲੁਧਿਆਣਾ ਲਿਆਂਦਾ ਗਿਆ।
ਉਹ ਲਗਪਗ 80 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਲੁਧਿਆਣਾ ਵਿਖੇ ਭਾਈ ਰਣਧੀਰ ਸਿੰਘ ਨਗਰ (ਸੁਨੇਤ) ਸ਼ਮਸ਼ਾਨ ਘਾਟ ਵਿੱਚ ਸ਼ਾਮੀਂ 4 ਵਜੇ ਕੀਤਾ ਗਿਆ। ਉਨ੍ਹਾਂ ਦੀਆਂ ਸਹਿਕਰਮੀ ਰਹੀਆ ਸਾਥਣਾਂ ਨੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ।
ਪ੍ਰੋਃ ਜ਼ਿੰਦਾਂ ਪੁਰੀ ਖਾਲਸਾ ਕਾਲਿਜ ਫਾਰ ਵਿਮੈੱਨ ਲੁਧਿਆਣਾ ਤੋਂ ਸੰਸਕ੍ਰਿਤ ਦੇ ਪ੍ਰੋਫੈਸਰ ਵਜੋਂ ਸੇਵਾ ਮੁਕਤ ਹੋਏ ਸਨ ਪਰ ਹੁਣ ਵੀ ਹਰ ਸਾਲ ਉਥੇ ਪ੍ਰੋਃ ਮੋਹਨ ਸਿੰਘ ਯਾਦਗਾਰੀ ਸਮਾਗਮ ਕਰਵਾਉਂਦੇ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)